ਪਟਿਆਲਾ, 13 ਸਤੰਬਰ:- ਐੱਸ.ਸੀ./ਬੀ. ਸੀ.ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਪਟਿਆਲਾ ਦੀ ਵਰਚੂਅਲ ਮੀਟਿੰਗ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਦੀ ਅਗਵਾਈ 'ਚ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਜਥੇਬੰਦੀ ਵੱਲੋਂ 15 ਸਤੰਬਰ 2026 ਨੂੰ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਐੱਸ.ਸੀ. (25%)ਅਤੇ ਬੀ.ਸੀ. (12%) ਵਰਗ ਬਣਦਾ ਰਾਖਵਾਂ ਕੋਟਾ ਨਾ ਦੇਣ ਦੇ ਰੋਸ ਵਜੋਂ ਡਾਇਰੈਕਟਰ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ਼ ਫੇਸ 1 ਮੋਹਾਲੀ ਦੇ ਦਫ਼ਤਰ ਦੇ ਕੀਤੇ ਜਾ ਰਹੇ ਘਿਰਾਓ ਤੇ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਦੇ ਪੁਤਲੇ ਫੂਕ ਕੇ ਕੀਤੇ ਜਾਣ ਵਾਲੇ ਜੋਰਦਾਰ ਰੋਸ ਪ੍ਰਦਰਸ਼ਨ ਚ ਜ਼ਿਲ੍ਹਾ ਪਟਿਆਲਾ ਤੋਂ ਵੱਡੀ ਗਿਣਤੀ ਚ ਜੁਝਾਰੂ ਸਾਥੀ ਸ਼ਾਮਿਲ ਹੋਣਗੇ l
ਸੂਬਾ ਜਨਰਲ ਸਕੱਤਰ ਲਛਮਣ ਸਿੰਘ ਨਬੀਪੁਰ ਤੇ ਸੂਬਾ ਵਿੱਤ ਸਕੱਤਰ ਗੁਰਪ੍ਰੀਤ ਸਿੰਘ ਗੁਰੂ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਖਵਾਂਕਰਨ ਵਿਰੋਧੀ ਘਟੀਆ ਮਾਨਸਿਕਤਾ ਤਹਿਤ 1013 ਲੈਕਚਰਾਰ ਸਿੱਧੀ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਨਹੀਂ ਦਿੱਤਾ ਗਿਆ।
ਇਸ ਮਸਲੇ ਦੇ ਸੁਖਾਵੇਂ ਹੱਲ ਲਈ ਸਟੇਟ ਕਮੇਟੀ ਵੱਲੋਂ ਪ੍ਰਿੰਸੀਪਲ ਸਕੱਤਰ ਭਲਾਈ ਵੀ ਕੇ ਮੀਣਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਕੀਤੀਆਂ ਗਈਆਂ। ਇਨਾਂ ਮੀਟਿੰਗਾਂ ਵਿੱਚ ਆਗੂਆਂ ਵੱਲੋਂ ਤੱਥਾਂ ਸਹਿਤ ਸਿੱਧ ਕੀਤਾ ਅਤੇ ਸਬੂਤ ਦੇ ਕੇ ਪੱਖ ਰੱਖਿਆ ਕਿ ਵੱਖ-ਵੱਖ ਵਿਸਿ਼ਆਂ ਵਿੱਚ ਆਪਣੀ ਮੈਰਿਟ ਦੇ ਅਧਾਰ ਤੇ ਭਰਤੀ ਹੋਏ ਐੱਸ ਸੀ, ਬੀ ਸੀ ਉਮੀਦਵਾਰਾਂ ਨੂੰ ਹੀ ਰੋਸਟਰ ਨੁਕਤਿਆਂ ਤੇ ਲਗਾਇਆ ਗਿਆ ਹੈ ਜੋ ਰਾਖਵਾਂਕਰਨ ਨੀਤੀ,ਆਰ.ਕੇ ਸੱਭਰਵਾਲ ਕੇਸ,ਭਲਾਈ ਵਿਭਾਗ ਦੀਆਂ 10/7/1995 ਦੀਆਂ ਹਦਾਇਤਾਂ ਦੀ ਸ਼ਰੇਆਮ ਉਲੰਘਣਾ ਹੈ।
ਇਸ ਤੋਂ ਵੀ ਅੱਗੇ ਸੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਭਲਾਈ ਵਿਭਾਗ਼ ਦੇ ਡਾਇਰੈਕਟਰ ਤੇ ਸਪੈਸ਼ਲ ਸਕੱਤਰ ਦੀ ਮੀਟਿੰਗ 'ਚ ਮੰਨਿਆ ਕਿ ਸਾਡੇ ਕੋਲ ਰਿਕਾਰਡ ਪੂਰਾ ਨਹੀਂ ਹੈ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਅਧੂਰੇ ਰਿਕਾਰਡ ਦੇ ਅਧਾਰ ਤੇ ਰਾਖਵਾਂ ਕੋਟਾ ਜ਼ੀਰੋ ਕਿਵੇਂ ਦਿਖਾ ਦਿੱਤਾ ਗਿਆ?
ਭਲਾਈ ਵਿਭਾਗ ਦੇ ਅਧਿਕਾਰੀਆਂ ਵੱਲੋਂ ਵੀ ਰਾਖਵਾਂਕਰਨ ਨੂੰ ਸਹੀ ਢੰਗ ਨਾਲ ਲਾਗੂ ਕਰਾਉਣ, ਰੋਸਟਰ ਰਜਿਸਟਰ ਸਹੀ ਬਣਾਉਣ ਤੇ ਨਿਯਮਾਂ ਅਨੁਸਾਰ ਜਾਂਚ ਕਰਕੇ ਨਿਰੀਖਣ ਰਿਪੋਰਟ ਤਿਆਰ ਕਰਨ ਲਈ ਇਮਾਨਦਾਰੀ ਨਾਲ ਆਪਣੀ ਜਿੰਮੇਵਾਰੀ ਨਹੀਂ ਨਿਭਾਈ ਜਾ ਰਹੀ।
ਜਿਸ ਦੇ ਰੋਸ ਵਜੋਂ 1ਸਤੰਬਰ2026 ਨੂੰ ਜਿਲਾ ਪੱਧਰ ਤੇ ਭਲਾਈ ਮੰਤਰੀ ਡਾਕਟਰ ਬਲਜੀਤ ਕੌਰ , ਸਿੱਖਿਆ ਮੰਤਰੀ ਹਰਜੋਤ ਬੈਂਸ, ਭਲਾਈ ਸਕੱਤਰ ਵੀ ਕੇ ਮੀਣਾ, ਅਤੇ ਸਿੱਖਿਆ ਸਕੱਤਰ ਸ੍ਰੀ ਮਤੀ ਸੋਨਾਲੀ ਗਿਰੀ ਦੇ ਪੁਤਲੇ ਫੂਕੇ ਗਏ।ਪਰ ਪੰਜਾਬ ਸਰਕਾਰ,ਭਲਾਈ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ।
ਇਸ ਲਈ ਸੰਘਰਸ਼ ਨੂੰ ਅੱਗੇ ਤੋਰਦਿਆਂ ਹੁਣ ਮਿਤੀ 15/9/2026 ਨੂੰ ਡਾਇਰੈਕਟਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਫੇਜ-1 ਮੋਹਾਲੀ ਦਾ ਘਿਰਾਓ ਕਰਕੇ ਭਲਾਈ ਮੰਤਰੀ ਡਾ਼ ਬਲਜੀਤ ਕੌਰ ਅਤੇ ਡਾਇਰੈਕਟਰ ਭਲਾਈ ਵਿਭਾਗ ਸ੍ਰੀਮਤੀ ਵਿੰਮੀ ਭੁੱਲਰ ਦੇ ਪੁਤਲੇ ਫੂਕ ਕੇ ਰੋਸ ਮੁਜਾਹਰਾ ਕੀਤਾ ਜਾਵੇਗਾ।
ਆਗੂਆਂ ਨੇ ਮੰਗ ਕੀਤੀ ਕਿ 1013 ਲੈਕਚਰਾਰ ਭਰਤੀ ਵਿੱਚ ਬਣਦਾ ਰਾਖਵਾਂ ਕੋਟਾ ਦੇਣ ਬਾਰੇ ਤੁਰੰਤ ਸੋਧ ਪੱਤਰ ਜਾਰੀ ਕੀਤਾ ਜਾਵੇ ਤਾਂ ਜੋ ਐੱਸ.ਸੀ., ਬੀ.ਸੀ. ਵਰਗ ਦੇ ਲੋਕਾਂ ਨੂੰ ਇਨਸਾਫ਼ ਮਿਲ ਸਕੇ।ਅਜਿਹਾ ਨਾ ਕਰਨ ਦੀ ਸੂਰਤ ਵਿੱਚ ਸੰਘਰਸ਼ ਹੋਰ ਤਿੱਖਾ ਕੀਤਾ ਜਵੇਗਾ।
ਇਸ ਮੀਟਿੰਗ ਜਰਨਲ ਸਕੱਤਰ ਜਗਤਾਰ ਸਿੰਘ ਜੱਗੀ , ਸੀ. ਮੀਤ ਪ੍ਰਧਾਨ ਲਾਲ ਸਿੰਘ , ਸੀ.ਮੀਤ ਪ੍ਰਧਾਨ ਅਮਰਜੀਤ ਸਿੰਘ, ਸੀ ਮੀਤ ਪ੍ਰਧਾਨ ਪ੍ਰੇਮ ਮੌਲਵੀਵਾਲਾ , ਮੀਤ ਪ੍ਰਧਾਨ ਸ਼ਮਸ਼ੇਰ ਸਿੰਘ, ਬਲਵਿੰਦਰ ਘੱਗਾ, ਸਕੱਤਰ ਸੁਖਪਾਲ ਸਿੰਘ, ਗੁਰਪਾਲ ਸਿੰਘ,ਸਾਥੀ ਹਿੰਮਤ ਸਿੰਘ, ਹਰਭਗਵਾਨ ਸਿੰਘ, ਪਰਮਿੰਦਰ ਸਿੰਘ ਰਾਠੀਆਂ, ਤਰਸੇਮ ਸਿੰਘ ਪਟਿਆਲਾ, ਅਮਰੀਕ ਸਿੰਘ ਸਮਾਣਾ, ਗੁਰਜਿੰਦਰ ਸਿੰਘ ਨਾਭਾ.,ਅੰਮ੍ਰਿਤਪਾਲ ਨਾਭਾ, ,ਗੁਰਜੰਟ ਭਾਟੀਆ, ਕਮਲਦੀਪ ਰਾਜਪੁਰਾ, ਲੈਕ ਕੰਵਰਿੰਦਰ ਸਿੰਘ, ਰਿੰਕੂ ਸਿੰਘ,ਲੈਕ ਜੱਜ ਸਿੰਘ, ਅਰਜੁਨ ਸਿੰਘ, ਤੇ ਸਾਥੀ ਸ਼ਾਮਿਲ ਹੋਏ l
ਡਾਇਰੈਕਟਰ ਭਲਾਈ ਵਿਭਾਗ਼ ਦੇ ਦਫਤਰ ਦਾ 15 ਸਤੰਬਰ 2026 ਨੂੰ ਕੀਤਾ ਜਾਵੇਗਾ ਘਿਰਾਓ ਨਬੀਪੁਰ ਗੁਰੂ
