ਹੁਸ਼ਿਆਰਪੁਰ:- ਨਵੇਂ ਸਾਲ ਦੇ ਸ਼ੁੱਭ ਮੌਕੇ 'ਤੇ ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਵਿਭਾਗ, ਹੁਸ਼ਿਆਰਪੁਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਹਜ਼ੂਰੀ ਵਿਚ ਸ਼ਰਧਾ ਅਤੇ ਸਤਿਕਾਰ ਨਾਲ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਇਸ ਸਮਾਗਮ ਦਾ ਉਦੇਸ਼ ਨਵੇਂ ਸਾਲ ਵਿੱਚ ਖੁਸ਼ੀ, ਖੁਸ਼ਹਾਲੀ, ਸ਼ਾਂਤੀ ਅਤੇ ਲੋਕ ਭਲਾਈ ਦੀ ਕਾਮਨਾ ਕਰਨਾ ਸੀ।
 ਇਸ ਮੌਕੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਗੁਰਸਿਮਰਨਜੀਤ ਕੌਰ ਨੇ ਵੀ ਹਾਜ਼ਰੀ ਭਰੀ ਅਤੇ ਜ਼ਿਲ੍ਹੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਆਯੁਰਵੇਦ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਅਧਿਆਤਮਿਕ ਸਮਾਗਮ ਆਪਸੀ ਭਾਈਚਾਰਾ ਅਤੇ ਸਕਾਰਾਤਮਕ ਸੋਚ ਨੂੰ ਮਜ਼ਬੂਤ ਕਰਦੇ ਹਨ।
 ਇਸ ਮੌਕੇ ਜ਼ਿਲ੍ਹਾ ਆਯੁਰਵੇਦ ਅਤੇ ਯੂਨਾਨੀ ਅਫ਼ਸਰ ਡਾ. ਸੁਰਿੰਦਰਪਾਲ ਕੌਰ,   ਜ਼ਿਲ੍ਹਾ ਪ੍ਰਧਾਨ-ਕਮ-ਨੋਡਲ ਅਫ਼ਸਰ ਡਾ. ਹਰੀਸ਼ ਭਾਟੀਆ, ਡਾ. ਪ੍ਰਦੀਪ ਅਰੋੜਾ, ਡਾ. ਸ਼ਿਵਦੀਪ, ਡਾ. ਹਰਦੀਪ, ਡਾ. ਕਰੁਣਾ, ਡਾ. ਕਾਮਿਨੀ, ਡਾ. ਰੁਪਿੰਦਰਪ੍ਰੀਤ, ਡਾ. ਰਬਜੋਤ, ਡਾ. ਗਗਨਦੀਪ, ਸੁਪਰਡੈਂਟ ਦਲਜੀਤ ਕੌਰ, ਮਨੂ ਬਾਂਸਲ, ਸੌਰਭ ਸ਼ਰਮਾ ਸਮੇਤ ਕਈ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ। 
ਇਸ ਤੋਂ ਇਲਾਵਾ ਸਾਬਕਾ ਜ਼ਿਲ੍ਹਾ ਮੈਜਿਸਟ੍ਰੇਟ ਡਾ. ਭੁਪਿੰਦਰ ਕੌਰ, ਡੀ.ਐਸ.ਪੀ ਸੀ.ਆਈ.ਡੀ ਸੰਜੀਵ ਕੁਮਾਰ, ਸੰਦੀਪ ਨੰਦਾ, ਜਗਜੀਤ ਸਿੰਘ ਅਤੇ ਹੋਰ ਪਤਵੰਤਿਆਂ ਨੇ ਵੀ ਪ੍ਰੋਗਰਾਮ ਵਿੱਚ ਹਿੱਸਾ ਲਿਆ। ਪ੍ਰੋਗਰਾਮ ਦੇ ਅਖੀਰ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਿਆ।