ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਨਵੰਬਰ 2024 (ਮੰਗਲਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ (ਸੀ.ਈ.ਓ.) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਐਸ.ਏ.ਐਸ ਨਗਰ ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਮੰਗਲਵਾਰ ਮਿਤੀ 26 ਨਵੰਬਰ 2024 ਨੂੰ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ।
ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਭਲਕੇ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜਿਨ੍ਹਾਂ ਵਿੱਚ ਡੀਮਾਰਟ, ਐਕਸਿਸ ਬੈਂਕ, ਕਿਊਸ ਕਾਰਪ, ਐਸ.ਬੀ.ਆਈ. ਕਰੈਡਿਟ (DMart, Axis Bank, Quess Corp, SBI Credit Card) ਸਮੇਤ ਗਿਆਰਾਂ ਵੱਖ-ਵੱਖ ਕੰਪਨੀਆਂ ਸਾਮਲ ਹੋਣਗੀਆਂ। ਉਕਤ ਕੈਂਪ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰਬਰ: 461, ਤੀਜੀ ਮੰਜਿਲ, ਸੈਕਟਰ 76, ਐਸ.ਏ.ਐਸ ਨਗਰ ਸਵੇਰੇ 10.00 ਵਜੇ ਤੋਂ ਦੁਪਹਿਰ 1 ਵਜੇ ਤੱਕ ਲਗਾਇਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ, ਜਿਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਦਸਵੀਂ, ਬਾਰਵੀਂ, ਗ੍ਰੈਜੁਏਸ਼ਨ ਆਦਿ ਪਾਸ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ।
ਪ੍ਰਾਰਥੀ ਆਪਣਾ ਬਾਇਉ ਡਾਟਾ ਵੀ ਨਾਲ ਲੈ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕਰਨ। ਇਸ ਤੋਂ ਇਲਾਵਾ ਪ੍ਰਾਰਥੀ ਆਪਣੀ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।