ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਅਕਤੂਬਰ:- ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਐੱਸ.ਏ.ਐੱਸ.ਨਗਰ ਵੱਲੋਂ ਅੱਜ ਖਾਲਸਾ ਕਾਲਜ ਆਫ਼ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਐੱਸ.ਏ.ਐੱਸ.ਨਗਰ ਵਿਖੇ ਵਿਦਿਆਰਥੀਆਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 112 ਵਿਦਿਆਰਥੀਆਂ ਨੇ ਭਾਗ ਲਿਆ। ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਨੂੰ ਕਹਿੰਦਿਆਂ ਮੁਕਾਬਲਿਆਂ ਦੇ ਨਿਯਮ ਸਾਂਝੇ ਕੀਤੇ ਗਏ। ਨਿਯਮਾਂ ਅਨੁਸਾਰ ਕੁਇਜ਼ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਨ੍ਹਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਅਤੇ ਪ੍ਰਸ਼ਨ ਪੱਇਨ੍ਹਾਂ ਮੁਕਾਬਲਿਆਂ ਵਿੱਚ ਵਰਗ 'ੳ' (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਜਸਨੂਰ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਐੱਸ.ਏ.ਐੱਸ.ਨਗਰ), ਦੂਜਾ ਸਥਾਨ ਮਨਸੀਰਤ (ਸਰਕਾਰੀ ਹਾਈ ਸਕੂਲ, ਗੜਾਂਗਾਂ) ਅਤੇ ਤੀਜਾ ਸਥਾਨ ਅਗਮਜੋਤ ਸਿੰਘ (ਨੈਸ਼ਨਲ ਪਬਲਿਕ ਸਕੂਲ, ਕੁਰਾਲੀ) ਨੇ ਪ੍ਰਾਪਤ ਕੀਤਾ। ਇਸੇ ਪ੍ਰਕਾਰ ਵਰਗ 'ਅ' (ਨੌਵੀਂ ਤੋਂ ਬਾਰ੍ਹਵੀਂ) ਵਿੱਚ ਪਹਿਲਾ ਸਥਾਨ ਸਾਨੀਆ ਗਿੱਲ (ਸ.ਮਾ.ਸੀ.ਸੈ.ਸਕੂਲ, ਘੜੂੰਆਂ), ਦੂਜਾ ਸਥਾਨ ਹਰਲੀਨ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਐੱਸ.ਏ.ਐੱਸ.ਨਗਰ) ਅਤੇ ਤੀਜਾ ਸਥਾਨ ਨਵਜੋਤ ਕੌਰ (ਸਰਕਾਰੀ ਹਾਈ ਸਕੂਲ, ਕਾਰਕੌਰ) ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ 'ੲ' ਵਰਗ (ਕਾਲਜ ਪੱਧਰ) ਵਿੱਚੋਂ ਪਹਿਲਾ ਸਥਾਨ ਹਰਪ੍ਰੀਤ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੋ ਮਾਜਰਾ), ਦੂਜਾ ਸਥਾਨ ਨਵਨੀਤ ਕੌਰ (ਸਰਕਾਰੀ ਕਾਲਜ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਰਜਵਿੰਦਰ ਕੌਰ (ਸ਼ਹੀਦ ਕਾਂਸ਼ੀ ਰਾਮ ਮੈਮੋਰੀਅਲ ਕਾਲਜ, ਭਾਗੋ ਮਾਜਰਾ) ਨੇ ਪ੍ਰਾਪਤ ਕੀਤਾ। ਜ਼ਿਲ੍ਹੇ ਵਿੱਚੋਂ ਵੱਖ-ਵੱਖ ਵਰਗਾਂ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪੰਜਾਬੀ ਮਾਹ ਦੌਰਾਨ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਇਸ ਮੌਕੇ ਸੀਨੀਅਰ ਸਹਾਇਕ ਮਨਜੀਤ ਸਿੰਘ ਵੀ ਮੌਜੂਦ ਸਨ। ਇਨ੍ਹਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਵੱਲੋਂ ਖਾਲਸਾ ਕਾਲਜ ਆਫ਼ ਟੈਕਨੋਲੋਜੀ ਐਂਡ ਬਿਜ਼ਨਸ ਸਟਡੀਜ਼, ਐੱਸ.ਏ.ਐੱਸ.ਨਗਰ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।ਤਰ ਦੇ ਕੁੱਲ ਅੰਕ 400 ਸਨ।
