ਨਵਾਂਸ਼ਹਿਰ:- ਭਾਰਤ ਦੇ ਚੀਫ਼ ਜਸਟਿਸ ਮਾਣਯੋਗ ਜਸਟਿਸ ਸੂਰਿਆ ਕਾਂਤ ਦੁਆਰਾ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੁਆਰਾ ਸੰਚਾਲਿਤ "ਯੂਥ ਅਗੇਂਸਟ ਡਰੱਗਜ਼" ਮੁਹਿੰਮ  ਦਾ ਉਦਘਾਟਨ ਜ਼ਿਲ੍ਹਾ ਜੇਲ੍ਹ, ਗੁਰੂਗ੍ਰਾਮ ਤੋਂ ਮਿਤੀ 06.12.2025 ਨੂੰ ਵਰਚੁਅਲ ਤੌਰ 'ਤੇ ਕੀਤਾ ਗਿਆ ਅਤੇ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਅਤੇ ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ. ਅਮਨਦੀਪ ਜੀਆਂ ਦੀ ਅਗਵਾਈ ਹੇਠ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਇੱਕ ਵਿਸ਼ੇਸ਼ ਮੁਹਿੰਮ "ਯੂਥ ਅਗੇਂਸਟ ਡਰੱਗਜ਼" ਦੀ ਸ਼ੁਰੂ ਕੀਤੀ ਹੈ ਜੋ ਕਿ ਮਿਤੀ 06.12.2025 ਤੋਂ 06.01.2026 ਤੱਕ  ਚੱਲੇਗੀ। 
ਇਸ ਦੇ ਸਬੰਧ ਵਿੱਚ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ  ਦੀਆ ਟੀਮਾ ਪਿੰਡ-ਪਿੰਡ, ਸਕੂਲ, ਕਾਲਜ, ਜ਼ੇਲ੍ਹਾ  ਜਾ ਕੇ ਇਸ ਮੁਹਿੰਮ ਤਹਿਤ  ਆਮ ਲੋਕਾਂ ਨੂੰ ਜਾਗਰੂਕਤ ਕਰਨ ਗਈਆ। 
ਇਸ ਦੇ ਸਬੰਧ ਵਿੱਚ ਮਿਤੀ 07.12.2025 ਨੂੰ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਜ਼ ਸ੍ਰੀ ਅਵਤਾਰ ਚੰਦ ਚੁੰਬਰ, ਰਬਜੋਤ ਸਿੰਘ ਚੁੰਬਰ ਅਤੇ ਜਸਵਿੰਦਰ ਕੌਰ ਰਾਣੀ ਵੱਲੋ ਪਿੰਡ ਨੌਰਾ ਅਤੇ ਸੂਰਾ ਪੁਰ  ਵਿਖੇ ਯੂਥ ਅਗੇਂਸਟ ਡਰੱਗਜ਼" ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕੀਤਾ ਅਤੇ ਪਿੰਡ ਵਾਸੀਆ, ਨੌਜਵਾਨਾ ਦੇ ਸਹਿਯੋਗ ਨਾਲ ਪਿੰਡ ਵਿੱਚ ਨਸ਼ਿਆ ਬਾਰੇ ਜਾਗਰੂਕਤ ਕਰਨ ਦੇ ਰੈਲੀ ਕੱਢੀ ਗਈ। ਜਿਸ ਵਿੱਚ ਪਿੰਡ ਵਾਸੀਆ ਅਤੇ ਨੌਜਵਾਨਾ ਵੱਲੋ ਵੱਧ ਕੇ ਹਿੱਸਾ ਲਿਆ। 
ਉਹਨ੍ਹਾ ਵੱਲੋ ਦੱਸਿਆ ਗਿਆ ਕਿ ਇਸ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਅਤੇ  ਰੈਲੀ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ  ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ। ਇਸ ਤੋ ਇਲਾਵਾ ਉਹਨਾਂ ਵੱਲੋ  ਯੁਵਾ ਪੀੜੀ ਨੂੰ ਸਦੇਸ਼ ਦਿੰਦੇ ਹੋਏ ਕਿਹਾ ਕਿ ਹਰ ਇੱਕ ਨੌਜਵਾਨ ਨੂੰ ਕਿਸੇ ਨਾ ਕਿਸੇ ਕੰਮ ਵਿੱਚ ਲੱਗਣਾ ਚਾਹੀਦਾ ਹੈ ਅਤੇ ਮਾੜੀ ਸੰਗਤ ਤੋਂ  ਬਚਣਾ ਚਾਹੀਦਾ ਹੈ ਅਤੇ ਨਸ਼ਿਆ ਤੋ ਦੂਰ ਰਹਿਣਾ ਚਾਹੀਦਾ ਹੈ। 
ਨੌਜਵਾਨਾ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤਾ ਅਤੇ ਸਿਹਤਮੰਦ ਜੀਵਨ ਜਿਊਣ ਲਈ ਖੇਡਾਂ ਨੂੰ ਪਿਆਰ ਕਰਨਾ ਚਾਹੀਦਾ ਨਾ ਕਿ ਨਸ਼ੇ ਨਾਲ।