ਨਵਾਂਸ਼ਹਿਰ:- ਮਾਣਯੋਗ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਜੀਆਂ ਦੇ ਪ੍ਰਾਪਤ ਦਿਸ਼ਾਂ ਨਿਰਦੇਸ਼ਾਂ ਤਹਿਤ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਦੀ ਅਗਵਾਈ ਹੇਠ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈਂਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਵਿੱਚ ਕਰਵਾਇਆ ਜਾਗਰੂਕਤਾ ਸੈਮੀਨਾਰ। 
ਇਸ ਮੌਕੇ ਯੂਥ ਅਗੇਂਸਟ ਡਰੱਗਜ਼ ਟੀਮ ਅਤੇ  ਪੈਰਾ ਲੀਗਲ ਵਲੰਟੀਅਰਜ਼ ਵਾਸਦੇਵ ਪ੍ਰਦੇਸੀ, ਦੇਸ ਰਾਜ ਬਲੀ ਅਤੇ ਕਸ਼ਮੀਰ ਸਿੰਘ ਵੱਲੋ ਕੇਂਦਰ ਵਿੱਚ ਮੌਜੂਦ ਮਰੀਜ਼ਾ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤ ਕੀਤਾ ਗਿਆ ਅਤੇ ਨਸ਼ਿਆ ਤੋ ਦੂਰ ਰਹਿਣ ਸਬੰਧੀ ਸਹੁੰ ਵੀ ਚੁੱਕੀ ਗਈ। 
ਇਸ ਤੋਂ ਇਲਾਵਾ ਟੀਮ ਵੱਲੋ ਦੱਸਿਆ ਗਿਆ ਕਿ "ਯੂਥ ਅਗੇਂਸਟ ਡਰੱਗਜ਼" ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ  ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ। ਉਹਨਾ ਵੱਲੋ ਕਿਹਾ ਕਿ  ਨਸ਼ਿਆ ਦੇ ਖਾਤਮੇ ਲਈ  ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ।