ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਨਵੰਬਰ: ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਅਸੈਸੀਬਲ ਇਲੈਕਸ਼ਨ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਚੋਣ ਤਹਿਸੀਲਦਾਰ ਸ੍ਰੀ ਸੰਜੇ ਕੁਮਾਰ ਵੱਲੋਂ ਆਉਣ ਵਾਲੇ ਸਮੇਂ ’ਚ ਹੋਣ ਵਾਲੀਆਂ ਚੋਣਾਂ ’ਚ ਦਿਵਿਆਂਗ ਤੇ ਸੀਨੀਅਰ ਸਿਟੀਜਨਜ਼ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੁਣ ਤੋਂ ਉਪਰਾਲੇ ਆਰੰਭੇ ਜਾਣ ਲਈ ਕਿਹਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੋਣ ਪ੍ਰਕਿਰਿਆ ਦੌਰਾਨ ਦਿਵਿਆਂਗ ਵੋਟਰਾਂ ਦੀਆਂ ਵਿਸ਼ੇਸ਼ ਜਰੂਰਤਾਂ ਸਬੰਧੀ ਵਿਧਾਨ ਸਭਾ ਚੋਣ ਹਲਕਾ ਪੱਧਰ ਤੇ ਜ਼ਿਲ੍ਹਾ ਪੱਧਰ ਤੇ ਬੀ.ਐਲ.ਓਜ਼, ਪੋਲਿੰਗ ਅਫ਼ਸਰ, ਪੁਲਿਸ ਫੋਰਸ, ਬੂਥ ਵਲੰਟੀਅਰ ਨੂੰ ਜਾਣੂ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕਰਨਾ ਯਕੀਨੀ ਬਣਾਇਆ ਜਾਵੇ।
ਅਜਿਹੇ ਦਿਵਿਆਂਗ ਵੋਟਰ ਜੋ ਕਿਸੇ ਵੀ ਵਿਧਾਨ ਸਭਾ ਚੋਣ ਹਲਕੇ ਦੀ ਵੋਟਰ ਸੂਚੀ ’ਚ ਸ਼ਾਮਲ ਨਹੀਂ ਹਨ, ਉਨ੍ਹਾਂ ਦੀ ਵੋਟਾਂ ਬਣਾਈਆਂ ਜਾਣ। ਭਾਰਤ ਚੋਣ ਕਮਿਸ਼ਨ ਵੱਲੋਂ ਚਲਾਈ ਗਈ ਸਕਸ਼ਮ ਐਪ ਬਾਰੇ ਦੱਸਿਆ ਗਿਆ। ਇਸ ਐਪ ਤੇ ਦਿਵਿਆਂਗ ਵੋਟਰ ਆਪਣੀ ਵੋਟ ਦੇਖ ਸਕਦਾ ਹੈ, ਵੋਟ ਬਣਾਉਣ/ਸੋਧ/ਪੀ.ਡਬਲਿਊ.ਡੀ ਮਾਰਕ ਕਰਵਾਉਣ ਲਈ ਅਪਲਾਈ ਕਰ ਸਕਦਾ ਹੈ।
ਇਸ ਮੌਕੇ ਸ੍ਰੀਮਤੀ ਪੂਨਮ ਲਾਲ, ਜ਼ਿਲ੍ਹਾ ਕੋਆਰਡੀਨੇਟਰ, ਡਾ. ਮੁਸਕਾਨ ਪੁਰੀ, ਮੈਡੀਕਲ ਅਫ਼ਸਰ, ਮੋਹਾਲੀ, ਸ੍ਰੀਮਤੀ ਜਸਵੀਰ ਕੌਰ, ਜ਼ਿਲ੍ਹਾ ਸਮਾਜਿਕ ਸਿੱਖਿਆ ਅਫ਼ਸਰ, ਮੋਹਾਲੀ, ਸ੍ਰੀ ਪਰਮਜੀਤ ਸਿੰਘ, ਤਹਿਸੀਲ ਭਲਾਈ ਅਫ਼ਸਰ, ਮੋਹਾਲੀ, ਸ੍ਰੀ ਅੰਗਰੇਜ ਸਿੰਘ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ), ਸ੍ਰੀ ਗੁਰਬਖਸ਼ੀਸ ਸਿੰਘ, ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਹਾਜ਼ਰ ਸਨ।
ਡੀ ਐਮ ਕਮੇਟੀ ਆਨ ਅਸੈਸੀਬਲ ਇਲੈਕਸ਼ਨਜ ਸਬੰਧੀ ਬਣਾਈ ਗਈ ਕਮੇਟੀ ਦੇ ਮੈਬਰਾਂ ਨਾਲ ਮੀਟਿੰਗ
