ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਅਗਸਤ 2026:- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਨਿਊ ਲਾਂਡਰਾਂ, ਮੌਜਪੁਰ ਅਤੇ ਸ਼ਾਮਪੁਰ ਵਿਖੇ ਵਿਸ਼ੇਸ਼ ਵੈਨ ਰਾਹੀਂ ਐਲ.ਈ.ਡੀ. ਸਕਰੀਨ ’ਤੇ ਦਸਤਾਵੇਜ਼ੀ ਫਿਲਮ ਦਿਖਾਈ ਗਈ।
ਇਸ ਮੌਕੇ ਪਿੰਡ ਵਾਸੀਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸਮਾਜਿਕ ਬਰਾਬਰੀ, ਮਨੁੱਖਤਾ, ਆਪਸੀ ਭਾਈਚਾਰੇ ਅਤੇ ਸਾਂਝੀਵਾਲਤਾ ਦੇ ਸੰਦੇਸ਼ ਨਾਲ ਜਾਣੂ ਕਰਵਾਇਆ ਗਿਆ। ਦਸਤਾਵੇਜ਼ੀ ਫਿਲਮ ਰਾਹੀਂ ਗੁਰੂ ਜੀ ਵੱਲੋਂ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਅਤੇ ਭੇਦਭਾਵ ਨੂੰ ਦੂਰ ਕਰਨ ਲਈ ਦਿੱਤੇ ਗਏ ਮਹਾਨ ਉਪਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ।
ਪਿੰਡਾਂ ਵਿੱਚ ਪਹੁੰਚੀ ਇਸ ਵਿਸ਼ੇਸ਼ ਵੈਨ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਦਸਤਾਵੇਜ਼ੀ ਫਿਲਮ ਦੇਖੀ। ਇਸ ਉਪਰਾਲੇ ਦਾ ਉਦੇਸ਼ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ ਅਤੇ ਫਲਸਫ਼ੇ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਉਣਾ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਜਾਗਰੂਕਤਾ ਮੁਹਿੰਮ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਰੀ ਰਹੇਗੀ, ਜਿਸ ਤਹਿਤ ਵਿਸ਼ੇਸ਼ ਵੈਨ ਰਾਹੀਂ ਐਲ.ਈ.ਡੀ. ਸਕਰੀਨ ’ਤੇ ਦਸਤਾਵੇਜ਼ੀ ਫਿਲਮ ਦਿਖਾ ਕੇ ਲੋਕਾਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ਅਤੇ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਸੰਦੇਸ਼ ਤੋਂ ਜਾਣੂ ਕਰਵਾਇਆ ਜਾਵੇਗਾ।
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਸਤਾਵੇਜ਼ੀ ਫਿਲਮ ਪਿੰਡਾਂ ਵਿੱਚ ਦਿਖਾਈ
