ਹਰੋਲੀ/ਊਨਾ, 7 ਅਕਤੂਬਰ (ਰਾਜਵੀਰ ਚੋਪੜਾ):- ਰਮਨਪ੍ਰੀਤ ਹਸਪਤਾਲ ਗੜ੍ਹਸ਼ੰਕਰ ਤੋਂ ਡਾ. ਜਸਵੰਤ ਸਿੰਘ ਅਤੇ ਡਾ. ਰਮਨਪ੍ਰੀਤ ਕੌਰ ਤਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਉਹਨਾਂ ਵੱਲੋਂ ਨਵੀਆਂ ਗੱਡੀਆਂ ਦੀ ਅਰਦਾਸ-ਬੇਨਤੀ ਕਰਵਾਉਣ ਲਈ ਗੁਰੂ ਘਰ ਵਿਖੇ ਹਾਜ਼ਰੀ ਭਰੀ ਗਈ ਅਤੇ ਗੁਰੂ ਘਰ ਦੀਆਂ ਚੱਲ ਰਹੀਆਂ ਕਾਰ ਸੇਵਾਵਾਂ ਲਈ 12,000 ਰੁਪਏ ਦੀ ਸੇਵਾ ਭੇਟ ਕੀਤੀ ਗਈ।

ਡਾ. ਜਸਵੰਤ ਸਿੰਘ ਜੀ ਨੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਚੱਲ ਰਹੀ ਕਾਰ ਸੇਵਾ ਲਈ ਸ਼ਲਾਘਾ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰ ਮੈਡੀਕਲ ਸਹੂਲਤਾਂ ਦੇਣ ਲਈ ਵਚਨਬੱਧਤਾ ਕੀਤੀ।

ਇਸ ਮੌਕੇ ’ਤੇ ਬਾਬਾ ਕੇਵਲ ਸਿੰਘ, ਬਾਬਾ ਸੁਖਦੇਵ ਸਿੰਘ ਅਤੇ ਬਾਬਾ ਨਰੇਸ਼ ਸਿੰਘ ਜੀ ਵੱਲੋਂ ਗੁਰੂ ਘਰ ਦੇ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।