ਨਵਾਂਸ਼ਹਿਰ:- ਡਾ. ਨਛੱਤਰ ਪਾਲ, MLA ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਕਿਹਾ ਕਿ Punjab Reservation Act 2006 ਦੇ ਤਹਿਤ ਅਧੋਗ, ਕਾਂਟ੍ਰੈਕਚੁਅਲ, ਡੇਲੀ ਵੇਜ, ਟੈਂਪਰੇਰੀ, ਵਰਕ ਚਾਰਜਡ ਅਤੇ ਆਉਟਸੋਰਸ ਭਰਤੀ ਵਿੱਚ ਅਨੁਸੂਚਿਤ ਜਾਤੀਆਂ, ਪਿਛੜੀਆਂ ਸ਼੍ਰੇਣੀਆਂ, ਦਿਵਿਆਂਗ, ਸਾਬਕਾ ਫੌਜੀਆਂ, ਖਿਡਾਰੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਵੀ ਯੋਗ ਨੁਮਾਇੰਦਗੀ ਮਿਲਣੀ ਚਾਹੀਦੀ ਹੈ।
 ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। 16% ਡੀ.ਏ., ਪੁਰਾਣੀ ਪੈਨਸ਼ਨ ਸਕੀਮ ਅਤੇ ਲਗਭਗ 50 ਹਜ਼ਾਰ ਅਧਿਆਪਕਾਂ ਦੀ ਨੌਕਰੀ ‘ਤੇ Supreme Court ਦੇ ਫੈਸਲੇ ਨਾਲ ਪੈਦਾ ਹੋਏ ਮਸਲੇ ‘ਤੇ ਵੀ ਕਾਨੂੰਨੀ ਤੌਰ ‘ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ।
 ਉਨ੍ਹਾਂ ਇਹ ਵੀ ਮੰਗ ਕੀਤੀ ਕਿ ਸਮਾਗ੍ਰ ਸਿੱਖਿਆ ਅਭਿਆਨ ਦੇ ਕਰਮਚਾਰੀਆਂ ਨੂੰ ਰੈਗੂਲਰ ਕੀਤਾ ਜਾਵੇ। ਇਸਦੇ ਨਾਲ ਹੀ Mid Day Meal Workers, ASHA Workers, Anganwadi Workers, Helpers, ANM, GNM, Pharmacists, Safai Karamchari, Drivers, Conductors ਅਤੇ ਕੱਚੇ ਤੇ ਆਉਟਸੋਰਸ ਕਰਮਚਾਰੀਆਂ ਨੂੰ ਯੋਗਤਾ ਅਨੁਸਾਰ Equal Work Equal Pay ਦੇ ਤਹਿਤ ਉਚਿਤ ਤਨਖਾਹ ਦਿੱਤੀ ਜਾਵੇ। 
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਾਰੇ ਮੁੱਦੇ ਗੰਭੀਰਤਾ ਨਾਲ ਵੇਖ ਕੇ ਜਲਦੀ ਹੱਲ ਕਰਨੇ ਚਾਹੀਦੇ ਹਨ ਤਾਂ ਜੋ ਕਰਮਚਾਰੀਆਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।