ਹਰੋਲੀ/ਊਨਾ, 12 ਨਵੰਬਰ (ਰਾਜਵੀਰ ਛਪੌਰਾ):- ਤੱਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਡਾ. ਨਛੱਤਰ ਪਾਲ ਜੀ, ਐਮ.ਐਲ.ਏ. ਨਵਾਂਸ਼ਹਿਰ ਵੱਲੋਂ ਆਪਣੇ ਪਰਿਵਾਰ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਦੀ ਕਾਮਨਾ ਲਈ ਸੁਖਮਨੀ ਸਾਹਿਬ ਦੀ ਪਵਿੱਤਰ ਬਾਣੀ ਦੇ ਜਾਪ ਕਰਵਾਏ ਗਏ।
ਬਾਬਾ ਨਰੇਸ਼ ਸਿੰਘ ਜੀ ਵੱਲੋਂ ਪਰਿਵਾਰ ਦੀ ਤੰਦਰੁਸਤੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਡਾ. ਨਛੱਤਰ ਪਾਲ ਜੀ ਵੱਲੋਂ ਗੁਰੂ ਘਰ ਦੀਆਂ ਚੱਲ ਰਹੀਆਂ ਕਾਰ ਸੇਵਾਵਾਂ ਲਈ 21,000 ਰੁਪਏ ਦੀ ਸੇਵਾ ਭੇਟ ਕੀਤੀ ਗਈ।
ਇਸ ਮੌਕੇ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਜੀ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਨ ਲਈ ਪਹੁੰਚੇ।
ਇਸ ਮੌਕੇ ਬਾਬਾ ਕੇਵਲ ਸਿੰਘ ਜੀ, ਬਾਬਾ ਸੁਖਦੇਵ ਸਿੰਘ ਜੀ ਅਤੇ ਬਾਬਾ ਨਰੇਸ਼ ਸਿੰਘ ਜੀ ਵੱਲੋਂ ਡਾ. ਨਛੱਤਰ ਪਾਲ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ, ਡਾ. ਅਵਤਾਰ ਸਿੰਘ ਕਰੀਮਪੁਰੀ ਜੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
