ਪਟਿਆਲਾ, 13 ਨਵੰਬਰ (ਪਰਮਜੀਤ ਸਿੰਘ ਪਰਵਾਨਾ):- ਪੰਜਾਬੀ ਯੂਨੀਵਰਸਿਟੀ ਦੇ ਆਈ.ਏ.ਐੱਸ. ਅਤੇ ਸਹਾਇਕ ਸੇਵਾਵਾਂ ਸਿਖਲਾਈ ਕੇਂਦਰ (ਆਈ.ਏ.ਐੱਸ. ਐਂਡ ਅਲਾਈਡ ਸਰਵਿਸਿਜ਼ ਟ੍ਰੇਨਿੰਗ ਸੈਂਟਰ) ਵਿਖੇ ਡਾ. ਸ਼ਾਲਿਨੀ ਗੁਪਤਾ ਨੇ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਵੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਉਨ੍ਹਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਬੋਲਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਉਮੀਦ ਪ੍ਰਗਟਾਈ ਕਿ ਡਾ. ਸ਼ਾਲਿਨੀ ਦੀ ਅਗਵਾਈ ਹੇਠ ਇਹ ਕੇਂਦਰ ਨਵੀਆਂ ਬੁਲੰਦੀਆਂ ਛੂਹੇਗਾ। ਉਨ੍ਹਾਂ ਇਸ ਕੇਂਦਰ ਨੂੰ ਹੋਰ ਬਿਹਤਰ ਬਣਾਉਣ ਅਤੇ ਇਸ ਦੇ ਘੇਰੇ ਨੂੰ ਵਿਸ਼ਾਲ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਰਜਿਸਟਰਾਰ ਡਾ. ਅਜੀਤਾ ਵੀ ਹਾਜ਼ਰ ਰਹੇ।
