ਨਵਾਂਸ਼ਹਿਰ/ਬੰਗਾ- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਿੱਖਿਆ ਦੇ ਖੇਤਰ ਵਿਚ ਬੁਲੰਦੀਆਂ 'ਤੇ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਪੰਜਾਬ ਕੰਟੇਨਰ ਅਤੇ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਬੰਗਾ ਡਾ. ਸੁਖਵਿੰਦਰ ਕੁਮਾਰ ਸੁੱਖੀ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਹਲਕਾ ਬੰਗਾ ਦੇ ਪਿੰਡ ਸਾਧਪੁਰ, ਸਰਹਾਲ ਕਾਜ਼ੀਆਂ ਅਤੇ ਨੂਰਪੁਰ  ਦੇ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਵੱਖ ਵੱਖ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕਰਨ ਮੌਕੇ ਕੀਤਾ। 
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰੋੜਾਂ ਰੁਪਏ ਦੇ ਫੰਡ ਸਿਰਫ ਸਿੱਖਿਆ ਦੇ ਖੇਤਰ ਵਿਚ ਜਾਰੀ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਸਰਕਾਰ ਸਿੱਖਿਆ ਦਾ ਮਿਆਰ ਉੱਪਰ ਚੁੱਕਣ ਲਈ ਕਿੰਨੀ ਗੰਭੀਰ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਮੋਹਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਹੀ ਅੱਜ ਦੇ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਵਧੀਆ ਸਹੂਲਤਾਂ ਉਪਲਬੱਧ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਸੋਹਣ ਲਾਲ ਢੰਡਾ,ਅਰਜੁਨ ਦੇਵ ਜੋਨ ਇੰਚਾਰਜ, ਸੁਰਜੀਤ ਸਿੰਘ ਸਰਹਾਲ ਜੋਨ ਇੰਚਾਰਜ ਅਤੇ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।