ਹਰੋਲੀ/ਊਨਾ, 14 ਅਕਤੂਬਰ (ਰਾਜਵੀਰ ਚੋਪੜਾ):- ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਫਿਲੌਰ ਵਿਖੇ ਕੀਰਤਨ ਦਰਬਾਰ ਅਤੇ ਡਰੋਨ ਸ਼ੋਅ ਕਰਵਾਏ ਗਏ। ਇਸ ਮੌਕੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਕੇਵਲ ਸਿੰਘ ਜੀ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਬੀਬਾ ਹਰਜੋਤ ਕੌਰ ਲੋਹਟੀਆ ਜੀ ਵੱਲੋਂ ਜਥੇ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਡਰੋਨ ਸ਼ੋਅ ਰਾਹੀਂ ਆਕਾਸ਼ ਵਿੱਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਦਰਸਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ ਦਾ ਇਹ ਬਹੁਤ ਵੱਡਾ ਉਪਰਾਲਾ ਹੈ। ਉਹ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰ ਰਹੇ ਹਨ।

ਇਸ ਮੌਕੇ ਬਾਬਾ ਕੇਵਲ ਸਿੰਘ, ਬਾਬਾ ਨਰੇਸ਼ ਸਿੰਘ, ਬਾਬਾ ਸੁਖਦੇਵ ਸਿੰਘ, ਭਾਈ ਬਲਜਿੰਦਰ ਸਿੰਘ ਅਤੇ ਭਾਈ ਦੀਪਕ ਸਿੰਘ ਹਾਜ਼ਰ ਸਨ।