ਗੜ੍ਹਸ਼ੰਕਰ 1 ਸਤੰਬਰ:- ਦੇਸ਼ ਵਿੱਚ ਲਗਾਤਾਰ ਵੱਧ ਰਹੀ ਮਹਿਗਾਈ ਦੇ ਖਿਲਾਫ ਸੀਪੀਆਈ (ਐਮ) ਦੇ ਸੱਦੇ ਤੇ ਅੱਜ ਗੜ੍ਹਸ਼ੰਕਰ ਵਿਖੇ ਦਰਸ਼ਨ ਸਿੰਘ ਮੱਟੂ ਦੀ ਅਗਵਾਈ ਹੇਠ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ ਅਤੇ ਕੁਲਵਿੰਦਰ ਸੰਘਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ਵਿੱਚ ਲਗਾਤਾਰ ਮਹਿਗਾਈ ਵੱਧ ਰਹੀ ਹੈ ਅਤੇ ਬੀਤੇ ਕੁਝ ਸਮੇਂ ਦੌਰਾਨ ਹੀ ਖਾਣ-ਪੀਣ ਦੀਆਂ ਵਸਤਾਂ ਵਿੱਚ ਬੇਤਹਾਸ਼ਾ ਵਾਧੇ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਬਿਗੜ ਗਿਆ ਹੈ। 
ਉਕਤ ਆਗੂਆਂ ਨੇ ਕਿਹਾ ਕਿ ਮਹਿਗਾਈ ਦੀ ਮਾਰ ਆਮ ਲੋਕਾਂ ਤੇ ਲਗਾਤਾਰ ਪੈ ਰਹੀ ਹੈ ਅਤੇ ਲੋਕਾਂ ਨੂੰ ਦੋ ਵਕਤ ਦੀ ਰੋਟੀ ਖਾਣੀ ਵੀ ਮੁਸ਼ਕਲ ਹੋ ਗਈ ਹੈ। ਪਰ ਬੜੇ ਦੁੱਖ ਦੀ ਗੱਲ ਹੈ ਕਿ ਕੇਂਦਰ ਸਰਕਾਰ ਲਗਾਤਾਰ ਲੋਕ ਵਿਰੋਧੀ ਨੀਤੀਆਂ ਅਪਣਾ ਕੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ। ਇਸ ਮੌਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ।
 ਇਸ ਮੌਕੇ ਦਰਸ਼ਨ ਸਿੰਘ ਮੱਟੂ, ਗੁਰਨੇਕ ਸਿੰਘ ਭੱਜਲ, ਬੀਬੀ ਸੁਭਾਸ਼ ਮੱਟੂ, ਕੁਲਵਿੰਦਰ ਸੰਘਾ, ਸਾਬਕਾ ਪ੍ਰਿੰਸੀਪਲ ਬਿੱਕਰ ਸਿੰਘ, ਰਸ਼ਪਾਲ ਕੌਰ, ਤਰਸੇਮ ਲਾਲ, ਹਰਿੰਦਰ ਸਿੰਘ, ਸੋਹਨ ਸਿੰਘ, ਸੀਤਾ ਸਿੰਘ, ਸੋਢੀ ਰਾਮ, ਜਤਿੰਦਰ ਕੁਮਾਰ ਅਤੇ ਅਮਰਜੀਤ ਆਦਿ ਹਾਜ਼ਰ ਸਨ।