ਅੰਬਾਲਾ, 18 ਨਵੰਬਰ (ਆਰ. ਸਿੰਘ):- ਹਰਿਆਣਾ ਦੇ ਊਰਜਾ, ਆਵਾਜਾਈ ਅਤੇ ਕਿਰਤ ਮੰਤਰੀ ਅਨਿਲ ਵਿਜ ਭਲਕੇ ਵੀਰਵਾਰ, 19 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਅੰਬਾਲਾ ਛਾਉਣੀ ਸਥਿਤ ਪੀਡਬਲਯੂਡੀ ਰੈਸਟ ਹਾਊਸ ਵਿਖੇ ਸਿਰਫ਼ ਆਪਣੇ ਅੰਬਾਲਾ ਛਾਉਣੀ ਵਿਧਾਨ ਸਭਾ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕਰਵਾਉਣਗੇ। ਇਸ ਸਮੇਂ ਦੌਰਾਨ ਸਿਰਫ਼ ਅੰਬਾਲਾ ਛਾਉਣੀ ਵਿਧਾਨ ਸਭਾ ਹਲਕੇ ਦੇ ਵਸਨੀਕ ਹੀ ਆਪਣੀਆਂ ਸਮੱਸਿਆਵਾਂ ਲੈ ਕੇ ਪੀਡਬਲਯੂਡੀ ਰੈਸਟ ਹਾਊਸ ਵਿਖੇ ਉਨ੍ਹਾਂ ਨੂੰ ਮਿਲ ਸਕਣਗੇ। ਸ਼ਿਕਾਇਤਾਂ ਦੀ ਸੁਣਵਾਈ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹਿਣਗੇ, ਤਾਂ ਜੋ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਸਕੇ।