ਪਟਿਆਲਾ:- ਭਾਰਤ ਅਤੇ ਪੰਜਾਬ ਸਰਕਾਰਾਂ ਅਤੇ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਿਹਤਮੰਦ, ਤਦੰਰੁਸਤ, ਸੁਰੱਖਿਅਤ, ਖੁਸ਼ਹਾਲ, ਉੱਨਤ ਰੱਖਣ ਅਤੇ ਭਵਿੱਖ ਦੀਆਂ ਚਨੋਤੀਆ ਦਾ ਸਾਮਣਾ ਕਰਨ ਲਈ ਸਿਖਿਆ ਸੰਸਥਾਵਾਂ ਵਿਖੇ ਜਾਗ੍ਰਿਤੀ ਕਲੱਬ ਬਣਾਉਂਣ ਲਈ ਆਦੇਸ਼ ਦਿੱਤੇ ਹਨ।  ਸਯੁੰਕਤ ਰਾਜ ਵਲੋਂ ਵੀ 2026 ਦੇ ਸਾਲ ਦੌਰਾਨ ਵੱਧ ਤੋਂ ਵੱਧ ਨੋਜਵਾਨਾਂ ਨੂੰ ਮਾਨਵਤਾਵਾਦੀ ਵੰਲਟੀਅਰ ਤਿਆਰ ਕਰਨ ਲਈ ਉਤਸ਼ਾਹਿਤ ਕੀਤਾ ਹੈ। 
ਇਸੇ ਮਿਸ਼ਨ ਦੀ ਸਫਲਤਾ ਲਈ ਡੈਡੀਕੇਟਿਡ ਬ੍ਰਦਰਜ਼ ਗਰੁੱਪ ਪਟਿਆਲਾ ਦੇ ਪ੍ਰਧਾਨ ਡਾਕਟਰ ਰਾਕੇਸ਼ ਵਰਮੀ ਅਤੇ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਦੇ ਚੀਫ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪੁਰਾਣੀ ਪੁਲਿਸ ਲਾਈਨ ਵਿਖੇ ਵੀ ਜਾਗ੍ਰਿਤੀ ਕਲੱਬ ਦੀ ਸਥਾਪਨਾ ਕਰ ਦਿੱਤੀ ਹੈ। 
ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਅੰਟਾਲ ਸਟੇਟ ਐਵਾਰਡੀ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਜਾਗ੍ਰਿਤੀ ਕਲੱਬ ਦੇ ਬਣਨ ਨਾਲ, ਉਨ੍ਹਾਂ ਦੇ ਵਿਦਿਆਰਥੀਆਂ ਨੂੰ ਲਗਾਤਾਰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਨਸ਼ਿਆਂ, ਸਿਹਤ ਤੰਦਰੁਸਤੀ, ਅਪਰਾਧਾਂ, ਆਵਾਜਾਈ ਸੁਰੱਖਿਆ, ਕਿਡਨੈਪਿੰਗ ਸਾਇਬਰ ਕਰਾਇਮ, ਆਦਿ ਬਾਰੇ ਜਾਣਕਾਰੀਆਂ ਮਿਲਦੀਆਂ ਰਹਿਣਗੀਆਂ ਸ਼੍ਰੀ ਕਾਕਾ ਰਾਮ ਵਰਮਾ ਨੇ ਦੱਸਿਆ ਕਿ ਪ੍ਰਿੰਸੀਪਲ ਸ਼੍ਰੀਮਤੀ ਮਨਦੀਪ ਕੌਰ ਅੰਟਾਲ ਜੀ ਇਸ ਕਲੱਬ ਦੇ ਪ੍ਰਧਾਨ, ਸ੍ਰੀਮਤੀ ਸੁਸ਼ਮਾ ਦੇਵੀ ਇਸ ਕਲੱਬ ਦੇ ਸਕੱਤਰ ਹੋਣਗੇ।  
 ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮਹੱਤਵਪੂਰਣ ਦਿਹਾੜਿਆ ਮੌਕੇ ਵੀ ਜਾਗ੍ਰਿਤੀ ਕਲੱਬਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਤਰ੍ਹਾਂ ਤਰ੍ਹਾਂ ਦੇ ਮੁਕਾਬਲੇ ਕਰਵਾਏ ਜਾਣਗੇ। ਡੈਡੀਕੇਟਿਡ ਬ੍ਰਦਰਜ਼ ਗਰੁੱਪ ਵਲੋਂ ਜ਼ਰੂਰਤਮੰਦ ਵਿਦਿਆਰਥੀਆਂ ਦੀ ਹਰ ਪ੍ਰਕਾਰ ਦੀ ਸਹਾਇਤਾ ਵੀ ਕੀਤੀ ਜਾਵੇਗੀ