ਹੁਸ਼ਿਆਰਪੁਰ:- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਪੰਜਾਬ ਰੋਡਵੇਜ਼ ਵਰਕਸ਼ਾਪ ਅਤੇ ਕਬਾੜ ਦੀਆਂ ਦੁਕਾਨਾਂ ਤੇ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਗਤੀਵਿਧੀਆਂ ਕੀਤੀਆਂ ਗਈਆਂ। ਇਸ ਮੌਕੇ ਕਰਮਚਾਰੀਆਂ ਅਤੇ ਦੁਕਾਨਦਾਰਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੌਕੇ ‘ਤੇ ਸਿਹਤ ਸਟਾਫ਼ ਅਤੇ ਨਰਸਿੰਗ ਵਿਦਿਆਰਥਣਾਂ ਵੱਲੋਂ ਲਾਰਵਾ ਚੈਕ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਤਰਸੇਮ ਲਾਲ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਅਤੇ ਕੰਟਰੋਲ ਲਈ ਸਿਹਤ ਵਿਭਾਗ ਵੱਲੋਂ ਸ਼ਹਿਰੀ ਅਤੇ ਸਲਮ ਖੇਤਰਾਂ ਵਿੱਚ ਡੋਰ-ਟੂ-ਡੋਰ ਮੱਛਰ ਲਾਰਵਾ ਚੈਕਿੰਗ ਮੁਹਿੰਮ ਵੀ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਰੋਜ਼ਾਨਾ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕਰਦੀਆਂ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਜਾਗਰੂਕ ਕਰਦੀਆਂ ਹੈ।
ਇਸ ਦੌਰਾਨ ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਜੱਸਲ ਅਤੇ ਡਿਪਟੀ ਮਾਸ ਮੀਡੀਆ ਅਫਸਰ ਬਲਵੀਰ ਕੌਰ ਨੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਹਰ ਵਿਅਕਤੀ ਨੂੰ ਆਪਣੇ ਘਰ, ਦਫ਼ਤਰ ਅਤੇ ਆਸ-ਪਾਸ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਟਾਇਰਾਂ, ਕੂਲਰਾਂ, ਗਮਲਿਆਂ, ਡਰੰਮਾ , ਫ੍ਰਿਜ ਦੀਆਂ ਟਰੇਆਂ ਅਤੇ ਹੋਰ ਪਾਣੀ ਇਕੱਠਾ ਕਰਨ ਵਾਲੇ ਬਰਤਨਾਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਖਾਲੀ ਕਰਨਾ ਚਾਹੀਦਾ ਹੈ ਤਾਂ ਜੋ ਮੱਛਰਾਂ ਦੀ ਪੈਦਾਵਾਰ ਨੂੰ ਰੋਕਿਆ ਜਾ ਸਕੇ।
ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਵੱਲੋਂ ਵਰਕਸ਼ਾਪ ਅਤੇ ਕਬਾੜ ਦੀਆਂ ਦੁਕਾਨਾਂ ਵਿਖੇ ਨਿਰੀਖਣ ਵੀ ਕੀਤਾ ਗਿਆ। ਜਿੱਥੇ ਵੀ ਪਾਣੀ ਖੜ੍ਹਾ ਮਿਲਿਆ ਉੱਥੇ ਐਂਟੀ ਲਾਰਵਾ ਸਪਰੇਅ ਕੀਤਾ ਗਿਆ ਅਤੇ ਲੋਕਾਂ ਨੂੰ ਮੱਛਰਾਂ ਦੀ ਰੋਕਥਾਮ ਲਈ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ ਬਾਰੇ ਜਾਣਕਾਰੀ ਦਿੱਤੀ ਗਈ। ਕਰਮਚਾਰੀਆਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣ ਅਤੇ ਬੁਖਾਰ ਆਉਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਵਿੱਚ ਜਾਂਚ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਪੰਜਾਬ ਰੋਡਵੇਜ਼ ਵਰਕਸ਼ਾਪ ਤੇ ਕਬਾੜ ਦੀਆਂ ਦੁਕਾਨਾਂ ਤੇ ਲਾਰਵੇ ਦੀ ਚੈਕਿੰਗ ਕੀਤੀ
