ਐਸ ਏ ਐਸ ਨਗਰ, 7 ਸਤੰਬਤ  ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਕਿਹਾ ਹੈ ਕਿ ਸਾਉਣੀ ਸੀਜਨ ਦੌਰਾਨ ਕਿਸਾਨਾਂ, ਆੜ੍ਹਤੀਆ, ਮਜ਼ਦੂਰਾਂ ਅਤੇ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ। ਮੰਡੀ ਬੋਰਡ ਦੀ ਫੀਲਡ ਆਫੀਸ਼ਰਜ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਮੰਡੀ ਬੋਰਡ ਦਾ ਰੈਵਨਿਊ ਵਧਾਉਣ ਲਈ ਹੋਰ ਉਪਰਾਲੇ ਕੀਤੇ ਜਾਣ ਅਤੇ ਮੰਡੀਆਂ ਵਿੱਚ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ ਨਾਲ ਮੰਡੀਆਂ ਵਿੱਚ ਹੋਏ ਨਾਜ਼ਾਇਜ ਕਬਜਿਆਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਐਸੋਸੀਏਸ਼ਨ ਵਲੋਂ ਸ੍ਰੀ ਬਰਸਟ ਨੂੰ ਸਕੱਤਰ ਮਾਰਕਿਟ ਕਮੇਟੀ, ਉਪ ਜਿਲ੍ਹਾਂ ਮੰਡੀ ਅਫਸਰ ਅਤੇ ਜਿਲ੍ਹਾ ਮੰਡੀ ਅਫਸਰਾਂ ਨੂੰ ਫੀਲਡ ਵਿੱਚ ਆ ਰਹੀਆਂ ਮੁਸ਼ਕਿਲਾਂ ਸਬੰਧੀ ਜਾਣੂ ਕਰਵਾਇਆ ਗਿਆ ਜਿਸ ਦੌਰਾਨ ਚੇਅਰਮੈਨ ਵਲੋਂ ਹਰ ਇੱਕ ਮੁਸ਼ਕਿਲ ਦਾ ਸਕਾਰਾਤਮਕ ਤਰੀਕੇ ਨਾਲ ਹੱਲ ਕਰਨ ਦੀ ਸਹਿਮਤੀ ਦਿੱਤੀ ਗਈ।