ਐਸ. ਏ. ਐਸ. ਨਗਰ, 19 ਜੂਨ- ਪੰਜਾਬ ਸਰਕਾਰ ਵੱਲੋਂ ਐਸ. ਏ. ਐਸ. ਨਗਰ ਜ਼ਿਲ੍ਹੇ ਦੇ ਪਿੰਡ ਕੁਰੜੀ, ਸਿਆਉ, ਪੋਤੋ, ਬੜੀ, ਮਟੌਰ ਦੀ 6285 ਏਕੜ ਜ਼ਮੀਨ ਨੂੰ ਅਕਵਾਇਰ ਕਰਕੇ ਜ਼ਮੀਨ ਮਾਲਕਾਂ ਨੂੰ ਨਵੀਂ ਲੈਂਡ ਪੂਲਿੰਗ ਪਾਲਿਸੀ ਅਧੀਨ ਪਲਾਟ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੂਜੇ ਪਾਸੇ ਇਨ੍ਹਾਂ ਪਿੰਡਾਂ ਦੇ ਕਿਸਾਨਾਂ ਵੱਲੋਂ ਨਵੀਂ ਪਾਲਿਸੀ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਕਿਸਾਨਾਂ ਵੱਲੋਂ ਪਿੰਡ ਕੁਰੜੀ ਵਿਖੇ ਇਕੱਤਰਤਾ ਕਰਕੇ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਦਿਆਂ ਫ਼ੈਸਲਾ ਕੀਤਾ ਗਿਆ ਹੈ ਕਿ ਕਿਸਾਨਾਂ ਵੱਲੋਂ ਸਰਕਾਰ ਦੇ ਹੱਕ ਵਿੱਚ ਇਕ ਮਰਲਾ ਜ਼ਮੀਨ ਦੀ ਵੀ ਰਜਿਸਟਰੀ ਨਹੀਂ ਕਰਵਾਈ ਜਾਵੇਗੀ।
ਇਸ ਮੌਕੇ ਆਮ ਆਦਮੀ ਘਰ ਬਚਾਓ ਮੋਰਚਾ (ਪੰਜਾਬ) ਦੇ ਕਨਵੀਨਰ ਸ੍ਰੀ ਹਰਮਿੰਦਰ ਸਿੰਘ ਮਾਵੀ, ਕਾਨੂੰਨੀ ਸਲਾਹਕਾਰ ਐਡਵੋਕੇਟ ਦਰਸ਼ਨ ਸਿੰਘ ਧਾਲੀਵਾਲ, ਬਹਾਦਰ ਸਿੰਘ ਬੜੀ, ਆਪ ਆਗੂ ਇਕਬਾਲ ਸਿੰਘ ਰਾਏਪੁਰ, ਅਰਵਿੰਦਰ ਸਿੰਘ ਗਿੱਲ, ਪ੍ਰਿਤਪਾਲ ਸਿੰਘ ਕੁਰੜੀ, ਬਲਜੀਤ ਸਿੰਘ ਲੰਬਰਦਾਰ ਅਤੇ ਜਗਰੂਪ ਸਿੰਘ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਸਰਕਾਰ ਨੂੰ ਨਵੀਂ ਪਾਲਿਸੀ ਅਨੁਸਾਰ ਇਨ੍ਹਾਂ ਪਿੰਡਾਂ ਦਾ ਉਜਾੜਾ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਜੇ ਸਰਕਾਰ ਨੇ ਧੱਕਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸਾਰੇ ਪੰਜਾਬ ਦੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਨਾਲ ਸੰਪਰਕ ਕਰਕੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।
ਇਸ ਮੌਕੇ ਕਿਸਾਨਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਮਾਲ ਮੰਤਰੀ, ਸ਼ਹਿਰੀ ਵਿਕਾਸ ਮੰਤਰੀ, ਵਿਧਾਇਕ ਕੁਲਵੰਤ ਸਿੰਘ, ਮੁੱਖ ਪ੍ਰਸ਼ਾਸਕ ਗਮਾਡਾ ਅਤੇ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਦੇਣ ਲਈ ਇਕ ਮੰਗ ਪੱਤਰ ਤਿਆਰ ਵੀ ਕੀਤਾ ਗਿਆ ਜਿਸ ਨੂੰ ਜਲਦੀ ਸਰਕਾਰ ਤੱਕ ਪਹੁੰਚਾਇਆ ਜਾਵੇਗਾ।
ਇਸ ਮੌਕੇ ਪਿੰਡਾਂ ਦੇ ਲੋਕਾਂ ਵੱਲੋਂ ਇਹ ਵੀ ਮੰਗ ਕੀਤੀ ਗਈ ਕਿ ਇਨ੍ਹਾਂ ਪਿੰਡਾਂ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਲਾਲ ਲਕੀਰਾਂ ਦੀ ਹੱਦ 500 ਮੀਟਰ ਤੱਕ ਵਧਾਈ ਜਾਵੇ ਅਤੇ ਪਿੰਡਾਂ ਦੀਆਂ ਆਬਾਦੀਆਂ ਦੀਆਂ ਜ਼ਮੀਨਾਂ ਦੀਆਂ ਰਜਿਸਟਰੀਆਂ ਜੋ ਬੰਦ ਕੀਤੀਆਂ ਗਈਆਂ ਹਨ, ਇਹ ਤੁਰੰਤ ਖੋਲ੍ਹੀਆਂ ਜਾਣ ਅਤੇ ਰਜਿਸਟਰੀਆਂ ਪਹਿਲਾਂ ਦੀ ਤਰ੍ਹਾਂ ਪਿੰਡ ਦੇ ਨੰਬਰਦਾਰ ਜਾਂ ਸਰਪੰਚ ਦੀ ਤਸਦੀਕ ’ਤੇ ਰਜਿਸਟਰਡ ਕੀਤੀਆਂ ਜਾਣ।
ਇਸ ਮੌਕੇ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਪਿੰਡਾਂ ਦੇ ਲੋਕਾਂ ਵੱਲੋਂ ਕੁਝ ਦਿਨਾਂ ਵਿੱਚ ਇਕ ਸੰਘਰਸ਼ ਕਮੇਟੀ ਬਣਾਈ ਜਾਵੇਗੀ ਅਤੇ ਇਨ੍ਹਾਂ ਸਾਰੀਆਂ ਸਮੱਸਿਆਵਾਂ ਸਬੰਧੀ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਨਾਹਰ ਸਿੰਘ ਸਰਪੰਚ, ਹਰਪਾਲ ਸਿੰਘ, ਬਹਾਦਰ ਸਿੰਘ ਬੜੀ, ਮੇਘਰ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ, ਦਵਿੰਦਰ ਸਿੰਘ, ਛੋਜਾ ਸਿੰਘ ਕੁਰੜੀ, ਸੁਰਜੀਤ ਸਿੰਘ, ਬਲਦੇਵ ਸਿੰਘ, ਦੀਦਾਰ ਸਿੰਘ ਬੜੀ, ਮਾਨ ਸਿੰਘ ਸਿਆਉ, ਸੁਰਮੁੱਖ ਸਿੰਘ ਮਟੌਰ, ਗੁਰਮੁਖ ਸਿੰਘ, ਨਿਰਮਲ ਸਿੰਘ ਅਤੇ ਦਲਬੀਰ ਸਿੰਘ ਬੜੀ ਆਦਿ ਵੀ ਹਾਜ਼ਰ ਸਨ।
ਪਿੰਡ ਕੁਰੜੀ ਵਿੱਚ ਹੋਏ ਇਕੱਠ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਸੀ ਰੱ
