ਨਵਾਂ ਗਾਉਂ (ਹਰਮਿੰਦਰ ਸਿੰਘ ਨਾਗਪਾਲ), 24 ਅਕਤੂਬਰ 2026:- ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਸੰਸਥਾ ਦੇ ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ਹੇਠ ਬੀਬੀ ਤਰਨਜੀਤ ਕੌਰ ਨੂੰ ਨਵਾਂ ਗਾਉਂ ਨਗਰ ਕੌਂਸਲ ਦੀ ਮੁੜ ਐਮ.ਸੀ. ਚੁਣੇ ਜਾਣ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੀਬੀ ਤਰਨਜੀਤ ਕੌਰ ਦੇ ਪੁੱਤਰ ਰਵਨੀਤ ਸਿੰਘ ਬੈਂਸ ਵੀ ਹਾਜ਼ਰ ਸਨ।

ਇਸ ਮੌਕੇ ਵੈਲਫੇਅਰ ਸੰਸਥਾ ਨੇ ਬੀਬੀ ਤਰਨਜੀਤ ਕੌਰ ਵੱਲੋਂ ਪਿਛਲੇ ਕਾਰਜਕਾਲ ਦੌਰਾਨ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਉਮੀਦ ਜਤਾਈ ਕਿ ਉਹ ਅੱਗੇ ਵੀ ਵਿਕਾਸ ਅਤੇ ਸਮਾਜ ਭਲਾਈ ਦੇ ਕੰਮ ਇਸੇ ਤਰ੍ਹਾਂ ਜਾਰੀ ਰੱਖਣਗੇ।

ਬੀਬੀ ਤਰਨਜੀਤ ਕੌਰ ਨੇ ਇਸ ਮੌਕੇ ਵਿਸ਼ਵਾਸ ਦਿਵਾਇਆ ਕਿ ਉਹ ਪਹਿਲਾਂ ਦੀ ਤਰ੍ਹਾਂ ਨਿਰਪੱਖਤਾ ਨਾਲ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਅਤੇ ਸਮਾਜ ਭਲਾਈ ਦੇ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨਗੇ।

ਇਸ ਮੌਕੇ ਫਾਈਟ ਫਾਰ ਹਿਊਮਨ ਰਾਈਟਸ ਵੈਲਫੇਅਰ ਦੇ ਪ੍ਰਧਾਨ ਜਸਬੀਰ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ, ਮੀਤ ਪ੍ਰਧਾਨ ਪਰਮਜੀਤ ਸਿੰਘ, ਜੋਧ ਸਿੰਘ ਆਦਿ ਹਾਜ਼ਰ ਸਨ।