ਗੜ੍ਹਸ਼ੰਕਰ 20 ਨਵੰਬਰ (  ਹਰੀ ਕ੍ਰਿਸ਼ਨ ਗੰਗੜ   )- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ 17 ਤੋਂ 21 ਨਵੰਬਰ ਤੱਕ ਕਰਵਾਇਆ ਜਾ ਰਿਹਾ। ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਤੇ ਇਨਾਮ ਵੰਡ ਸਮਾਰੋਹ ਅੱਜ 21 ਨਵੰਬਰ ਨੂੰ ਹੋ ਰਹੇ ਹਨ।    ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ ਅੱਜ ਓਲੰਪੀਅਨ ਸ. ਜਰਨੈਲ ਸਿੰਘ ਸਟੇਡੀਅਮ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੀ ਗਰਾਂਉਡ ਵਿਖੇ ਸ਼ਾਨੋ ਸ਼ੌਕਤ ਨਾਲ ਹੋਣਗੇ। ਤੇ ਇਨਾਮਾ ਦੀ ਵੰਡ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਕਰਨਗੇ। ਇਹ ਟੂਰਨਾਮੈਂਟ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਦੀ ਅਗਵਾਈ ਹੇਠ ਚੱਲ ਰਹੇ ਹਨ ਅੱਜ ਦੇ ਇਸ ਫੁੱਟਬਾਲ ਟੂਰਨਾਮੈਂਟ ਵਿੱਚ ਬਲਦੀਪ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਤੇ ਸ਼੍ਰੀ ਮਤੀ ਮਨਜਿੰਦਰ ਕੌਰ ਬੀ ਡੀ ਪੀ ਓ ਗੜ੍ਹਸ਼ੰਕਰ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਹਨਾ ਦੇ ਨਾਲ ਪਰਮਜੀਤ ਸਿੰਘ ਚੇਅਰਮੈਨ ਬਲਾਕ ਸੰਮਤੀ ਗੜ੍ਹਸ਼ੰਕਰ, ਗੁਰਲਾਲ ਸਿੰਘ,ਗੋਲਡੀ ਸਿੰਘ ਸਰਪੰਚ ਪੱਖੋਵਾਲ ਸੋਹਣ ਲਾਲ ਬਲਾਕ ਸੰਮਤੀ ਮੈਂਬਰ ਗੜ੍ਹਸ਼ੰਕਰ ਹਾਜ਼ਰ ਸਨ। । ਇਸ ਮੌਕੇ ਜਾਣਕਾਰੀ ਦਿੰਦਿਆਂ ਸ਼ਹੀਦ-ਏ-ਆਜਮ ਸ. ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ ਸਮੂਹ ਐਨਆਰ ਆਈਜ਼ ਦੇ ਸਹਿਯੋਗ ਨਾਲ ਕਲੱਬ ਵੱਲੋਂ ਕਰਵਾਏ ਜਾ ਰਿਹੈ 17ਵੇਂ ਫੁੱਟਬਾਲ ਟੂਰਨਾਮੈਂਟ ਅਤੇ ਇੰਟਰਸਟੇਟ ਅਥਲੈਟਿਕ ਮੀਟ ਦਾ ਅੱਜ ਓਲੰਪੀਅਨ ਸ. ਜਰਨੈਲ ਸਿੰਘ ਸਟੇਡੀਅਮ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਫਾਈਨਲ ਮੁਕਾਬਲੇ ਹੋਣਗੇ। ਉਨ੍ਹਾਂ ਦੱਸਿਆ ਕਿ , ਐਥਲੈਟਿਕ ਦੇ ਲੜਕੇ-ਲੜਕੀਆਂ ਦੇ ਮੁਕਾਬਲੇ ਅਤੇ ਲੰਬੀ ਛਾਲ ਤੇ ਗੋਲਾ ਸੁੱਟਣ ਦੇ ਸਿਰਫ ਲੜਕਿਆਂ ਦੇ ਮੁਕਾਬਲੇ ਕਰਵਾਏ ਜਾਣਗੇ। ਇਸ ਤੋਂ ਇਲਾਵਾ ਸਕੂਲ ਪੱਧਰ ਦੀਆਂ ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਸ਼ਾਨਦਾਰ ਇਨਾਮਾਂ ਨਾਲ ਨਵਾਜਿਆ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਪੁਰਖੋਵਾਲ ਚੇਅਰਮੈਨ ਕੋਆਪ੍ਰੇਟਿਵ ਸੁਸਾਇਟੀ,ਤੀਰਥ ਸਿੰਘ ਰੱਤੂ, ਸਤਨਾਮ ਸਿੰਘ ਪਾਰੋਵਾਲ, ਅਵਤਾਰ ਸਿੰਘ ਸੀਹਰਾ, ਰਜਿੰਦਰ ਇਛਾਬਲਾ, ਸੁਨੀਲ ਕੁਮਾਰ ਗੋਲਡੀ, ਕਮਲਜੀਤ ਬੈਂਸ, ਰਮਨ ਬੰਗਾ, ਸ਼ਲਿੰਦਰ ਰਾਣਾ, ਇੰਦਰ ਕੁਮਾਰ, ਕੇਵਲ ਸਿੰਘ ਭੱਜਲ, ਲਖਵਿੰਦਰ ਸਿੰਘ ਤੋਂ ਇਲਾਵਾ ਸਾਬਕਾ ਕੌਂਸਲਰ ਪਰਮਜੀਤ ਸਿੰਘ ਪੰਮਾ ਆਦਿ ਹਾਜ਼ਰ ਸਨ। ਇਸ ਟੂਰਨਾਮੈਂਟ ਦੌਰਾਨ ਸਟੇਜ ਸੰਚਾਲਨ ਦੀ ਭੂਮਿਕਾ ਅਮਰੀਕ ਸਿੰਘ ਹਮਰਾਜ ਤੇ ਕਮਲਜੀਤ ਸਿੰਘ ਬੈਂਸ ਨੇ ਬਾਖੂਭੀ ਨਿਭਾਈ।