ਬਟਾਲਾ:- ਬਟਾਲਾ ਦੇ ਜਲੰਧਰ ਰੋਡ 'ਤੇ ਦਿਨ-ਦਿਹਾੜੇ ਫਾਇਰਿੰਗ ਦੀ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਜਾਣਕਾਰੀ ਮੁਤਾਬਕ ਜਲੰਧਰ ਰੋਡ ਸਥਿਤ ਸ਼ਰਮਾ ਕਾਰ ਸ਼ਿੰਗਾਰ ਦੀ ਦੁਕਾਨ 'ਤੇ ਦੋ ਨੌਜਵਾਨਾਂ ਨੇ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਦੁਕਾਨ 'ਤੇ ਦੋ ਫਾਇਰ ਕੀਤੇ। ਇਸ ਦੌਰਾਨ ਦੁਕਾਨ ਦੇ ਕਾਊਂਟਰ 'ਤੇ ਬੈਠੇ ਦੁਕਾਨ ਮਾਲਕ ਨਰੇਸ਼ ਕੁਮਾਰ ਦੇ ਪਿਤਾ ਜਸਵਿੰਦਰ ਮੋਹਨ ਦੀ ਜਾਨ ਵਾਲ-ਵਾਲ ਬਚੀ। ਇੱਕ ਗੋਲੀ ਉਨ੍ਹਾਂ ਦੇ ਚਿਹਰੇ ਦੇ ਕੋਲੋਂ ਲੰਘਦੀ ਹੋਈ ਦੁਕਾਨ ਦਾ ਸ਼ੀਸ਼ਾ ਤੋੜ ਗਈ।
ਦੁਕਾਨ ਮਾਲਕ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਵਿਦੇਸ਼ੀ ਨੰਬਰਾਂ ਤੋਂ 50 ਲੱਖ ਰੁਪਏ ਦੀ ਫਿਰੌਤੀ ਲਈ ਕਾਲਾਂ ਆ ਰਹੀਆਂ ਸਨ ਅਤੇ ਪੈਸੇ ਨਾ ਦੇਣ 'ਤੇ ਫਾਇਰਿੰਗ ਕੀਤੀ ਗਈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਫਾਇਰਿੰਗ ਹੋਈ, ਉਸ ਸਮੇਂ ਦੁਕਾਨ ਅੰਦਰ ਐੱਸ.ਐੱਸ.ਪੀ. ਬਟਾਲਾ ਦੀ ਸਰਕਾਰੀ ਗੱਡੀ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐੱਸ.ਪੀ. ਸਿਟੀ ਸੁਖਇੰਦਰ ਸਿੰਘ ਸਮੇਤ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ। ਪੁਲਸ ਵੱਲੋਂ ਸੀਸੀਟੀਵੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।
