ਗੜ੍ਹਸ਼ੰਕਰ (ਹਰੀ ਕ੍ਰਿਸ਼ਨ ਗੰਗੜ):- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਫੁੱਟਬਾਲ ਕਲੱਬ ਵੱਲੋਂ ਕਰਵਾਇਆ ਜਾ ਰਿਹਾ ਪੰਜ ਰੋਜ਼ਾ ਫੁੱਟਬਾਲ ਟੂਰਨਾਮੈਂਟ ਤੀਜੇ ਦਿਨ ਵੀ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਦੇ ਮੁੱਖ ਮਹਿਮਾਨ ਸ੍ਰੀ ਅਮਰਪ੍ਰੀਤ ਸਿੰਘ ਲਾਲੀ, ਹਲਕਾ ਇੰਚਾਰਜ ਕਾਂਗਰਸ ਪਾਰਟੀ ਗੜ੍ਹਸ਼ੰਕਰ ਸਨ।

ਫੁੱਟਬਾਲ ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ ਇਸ ਟੂਰਨਾਮੈਂਟ ਨੂੰ ਸਫਲ ਬਣਾਉਣ ਵਿੱਚ ਐਨਆਰਆਈ ਭਰਾਵਾਂ ਵੱਲੋਂ ਬਹੁਤ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਕੈਨੇਡਾ ਤੋਂ ਤੀਰਥ ਸਿੰਘ ਰੱਤੂ, ਬਲਵੀਰ ਸਿੰਘ ਚੰਗਿਆੜਾ ਸਮੇਤ ਕਈ ਹੋਰ ਐਨਆਰਆਈ ਭਰਾਵਾਂ ਦਾ ਵਿਸ਼ੇਸ਼ ਸਹਿਯੋਗ ਮਿਲ ਰਿਹਾ ਹੈ।