ਪਟਿਆਲਾ, 29 ਮਈ - ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ  ਮਹਿਲਾ ਮੋਰਚਾ ਦੇ ਮੈਂਬਰਾਂ ਅਤੇ ਸੀਨੀਅਰ ਭਾਜਪਾ ਵਰਕਰਾਂ ਨਾਲ ਚੋਣ ਪ੍ਰਚਾਰ ਕਰਨ ਲਈ ਸ਼ਹਿਰ ਦੇ ਬਾਜ਼ਾਰਾਂ ਵਿੱਚ ਪਹੁੰਚੇ।  ਇਸ ਦੌਰਾਨ ਉਨ੍ਹਾਂ ਹਰ ਦੁਕਾਨਦਾਰ ਨਾਲ ਗੱਲਬਾਤ ਕਰਦਿਆਂ ਭਾਜਪਾ ਦੀ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਲਈ ਵੋਟਾਂ ਮੰਗੀਆਂ। ਦੁਕਾਨਦਾਰਾਂ ਨੇ ਬੀਬਾ ਜੈਇੰਦਰਾ ਕੌਰ ਨੂੰ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਉਹ ਸਾਰੇ ਪਹਿਲਾਂ ਹੀ ਮਨ ਬਣਾ ਚੁੱਕੇ ਹਨ ਕਿ ਇਸ ਵਾਰ ਉਹ ਵਿਕਸਤ ਭਾਰਤ ਅਤੇ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਭਾਜਪਾ ਦੇ ਕਮਲ ਨੂੰ ਵੋਟ ਪਾਉਣਗੇ। 
50 ਸਾਲਾ ਦੁਕਾਨਦਾਰ ਦਿਨੇਸ਼ ਕੁਮਾਰ ਨੇ ਦੱਸਿਆ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਸਨ, ਪਰ ਇਸ ਵਾਰ ਉਹ ਮਹਾਰਾਣੀ ਪ੍ਰਨੀਤ ਕੌਰ ਰਾਹੀਂ ਕੇਂਦਰ ਅਤੇ ਪਟਿਆਲਾ ਨੂੰ ਜੋੜ ਕੇ ਵਿਕਾਸ ਦੀ ਰਫ਼ਤਾਰ ਵਧਾਉਣ ਦੇ ਮਕਸਦ ਨਾਲ ਆਪਣੇ ਪੂਰੇ ਪਰਿਵਾਰ ਸਮੇਤ ਭਾਜਪਾ ਨੂੰ ਵੋਟ ਪਾਉਣ ਜਾ ਰਹੇ ਹਨ। ਕਿਤਾਬਾਂ ਵਾਲਾ ਬਾਜਾਰ ਦੇ ਦੁਕਾਨਦਾਰ ਅਨੁਪਮ ਬਾਂਸਲ ਨੇ ਵੀ ਬੀਬਾ ਜੈਇੰਦਰਾ ਕੌਰ ਨੂੰ ਕਿਹਾ ਕਿ ਮਹਾਰਾਣੀ ਪ੍ਰਨੀਤ ਕੌਰ ਨੇ ਪਟਿਆਲਾ ਜ਼ਿਲ੍ਹੇ ਦਾ ਜੋ ਵਿਕਾਸ ਕੀਤਾ ਹੈ, ਉਸ ਨੂੰ ਪਟਿਆਲਾ ਦੇ ਲੋਕ ਕਦੇ ਵੀ ਭੁੱਲ ਨਹੀਂ ਸਕਦੇ। ਜਦੋਂ ਉਹ ਐਮਪੀ ਸਨ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਰਹਿੰਦਿਆਂ ਪਟਿਆਲਾ ਦਾ ਰਿਕਾਡ ਵਿਕਾਸ ਹੋਇਆ। ਇਸ ਦੁਕਾਨਦਾਰ ਨੇ ਕਿਹਾ ਕਿ ਝੂਠੇ ਵਾਅਦਿਆਂ 'ਤੇ ਵਿਸ਼ਵਾਸ ਕਰਕੇ ਪਿਛਲੀ ਵਾਰ ਕੀਤੀ ਗਲਤੀ ਨੂੰ ਸੁਧਾਰਨ ਲਈ ਲੋਕ ਹੁਣ 1 ਜੂਨ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। 
 ਭਾਜਪਾ ਆਗੂ ਬੀਬਾ ਜੈਇੰਦਰ ਕੌਰ ਨੇ ਦੁਕਾਨਦਾਰਾਂ ਨੂੰ ਭਰੋਸਾ ਦਿਵਾਇਆ ਕਿ ਕਿਸੇ ਨੂੰ ਵੀ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ। ਪ੍ਰਨੀਤ ਕੌਰ ਜਿਵੇਂ ਹੀ ਪਟਿਆਲਾ ਤੋਂ ਭਾਰਤੀ ਸੰਸਦ ਵਿੱਚ ਪਹੁੰਚਣਗੇ, ਉਹ ਕਾਰੋਬਾਰੀਆਂ ਲਈ ਢਾਲ ਦਾ ਕੰਮ ਕਰਨਗੇ। ਹਰ ਦੁਕਾਨਦਾਰ ਨੂੰ ਕਾਰੋਬਾਰ ਲਈ ਸਾਦਾ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਦੀ ਨਜ਼ਰ ਹੁਣ ਪਟਿਆਲਾ ਦੇ ਵਿਕਾਸ ਵੱਲ ਹੈ। ਇਸ ਗੱਲ ਦਾ ਖੁਲਾਸਾ ਖੁਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ 'ਚ ਹੋਈ ਫਤਿਹ ਰੈਲੀ 'ਚ ਕੀਤਾ ਸੀ। ਇਸ ਮੌਕੇ ਬੀਬਾ ਜੈਇੰਦਰਾ ਕੌਰ ਦੇ ਨਾਲ ਭਾਜਪਾ ਆਗੂ ਅਤੁਲ ਜੋਸ਼ੀ, ਕੇ.ਕੇ ਸ਼ਰਮਾ, ਅਨੂਜ ਖੋਸਲਾ, ਨਿਖਿਲ ਬਾਤਿਸ਼, ਨਿਖਿਲ ਕਾਕਾ, ਬੰਟੀ, ਰਿੰਕੂ ਸੂਦ, ਰਜਨੀ ਸ਼ਰਮਾ, ਮਨੀਸ਼ਾ ਉੱਪਲ, ਕਿਰਨ ਖੰਨਾ ਅਤੇ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।