ਨਵਾਂਸ਼ਹਿਰ, 7 ਨਵੰਬਰ (ਜਤਿੰਦਰਪਾਲ ਸਿੰਘ ਕਲੇਰ):- ਭਾਰਤ ਵਿੱਚ ਡਿਗਰੀ ਹਾਸਲ ਕਰਨ ਦੇ ਬਾਵਜੂਦ ਅਨੇਕਾਂ ਵਿਦਿਆਰਥੀ ਆਪਣੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਬਣਾਉਣ ਲਈ ਉਚਿਤ ਤਨਖਾਹ ਵਾਲੀਆਂ ਨੌਕਰੀਆਂ ਦੇ ਮੌਕੇ ਪ੍ਰਾਪਤ ਨਹੀਂ ਕਰ ਪਾਉਂਦੇ। ਅਜਿਹੇ ਵਿੱਚ ਨੌਜਵਾਨਾਂ ਲਈ ਵਿਦੇਸ਼ਾਂ ਵਿੱਚ ਉੱਚ ਸਿੱਖਿਆ ਹਾਸਲ ਕਰਕੇ ਬਿਹਤਰ ਰੁਜ਼ਗਾਰ ਦੇ ਮੌਕੇ ਤਲਾਸ਼ਣਾ ਸਮੇਂ ਦੀ ਲੋੜ ਬਣ ਗਿਆ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਜ਼ਨ ਇਮੀਗ੍ਰੇਸ਼ਨ ਦੇ ਐਮ.ਡੀ. ਪ੍ਰਵੀਨ ਅਰੋੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਿਆ ਅਤੇ ਰੁਜ਼ਗਾਰ ਦੇ ਚਾਹਵਾਨ ਨੌਜਵਾਨਾਂ ਲਈ ਆਸਟ੍ਰੇਲੀਆ, ਕੈਨੇਡਾ, ਯੂ.ਕੇ., ਨਿਊਜ਼ੀਲੈਂਡ ਅਤੇ ਜਰਮਨੀ ਪ੍ਰਮੁੱਖ ਪਸੰਦੀਦਾ ਦੇਸ਼ ਬਣ ਕੇ ਉੱਭਰ ਰਹੇ ਹਨ। ਇਨ੍ਹਾਂ ਦੇਸ਼ਾਂ ਵਿੱਚ ਭਾਰਤੀ ਵਿਦਿਆਰਥੀਆਂ ਲਈ ਸਿੱਖਿਆ ਅਤੇ ਰੁਜ਼ਗਾਰ ਦੇ ਨਵੇਂ ਮੌਕੇ ਉਪਲਬਧ ਹੋ ਰਹੇ ਹਨ। ਇਸ ਦੇ ਨਾਲ ਹੀ ਯੂਰਪ ਦੇ ਕਈ ਹੋਰ ਦੇਸ਼ਾਂ ਨੇ ਵੀ ਭਾਰਤੀ ਨੌਜਵਾਨਾਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ ਹਨ। ਮੌਜੂਦਾ ਸਮੇਂ ਵਿਦਿਆਰਥੀ ਸਾਈਪ੍ਰਸ, ਜਰਮਨੀ, ਜਾਰਜੀਆ, ਸਵੀਡਨ, ਡੈਨਮਾਰਕ, ਫਿਨਲੈਂਡ, ਲਾਤਵੀਆ ਅਤੇ ਲਿਥੁਆਨੀਆ ਵਰਗੇ ਦੇਸ਼ਾਂ ਵਿੱਚ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਤਲਾਸ਼ ਰਹੇ ਹਨ।
ਉਨ੍ਹਾਂ ਦੱਸਿਆ ਕਿ ਜਰਮਨੀ ਭਾਰਤੀ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਨਵੇਂ ਮੌਕੇ ਲੈ ਕੇ ਆ ਰਿਹਾ ਹੈ। ਇਸੇ ਤਰ੍ਹਾਂ ਸਾਈਪ੍ਰਸ ਵਿੱਚ ਘੱਟ ਨਿਵੇਸ਼ ਨਾਲ ਬਿਹਤਰ ਵਿਦਿਅਕ ਮੌਕੇ ਉਪਲਬਧ ਹਨ। ਸਾਈਪ੍ਰਸ ਵਿੱਚ ਭਾਰਤੀ ਵਿਦਿਆਰਥੀਆਂ ਲਈ 100 ਫੀਸਦੀ ਵੀਜ਼ਾ ਸਫਲਤਾ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇੱਥੇ ਪੜ੍ਹਾਈ ਤੋਂ ਬਾਅਦ ਵਿਦਿਆਰਥੀ ਆਪਣੀ ਯੋਗਤਾ ਅਤੇ ਉਪਲਬਧ ਰੁਜ਼ਗਾਰ ਦੇ ਮੌਕਿਆਂ ਅਨੁਸਾਰ 1,500 ਤੋਂ 2,500 ਯੂਰੋ ਤੱਕ ਪ੍ਰਤੀ ਮਹੀਨਾ ਕਮਾਉਣ ਦੀਆਂ ਸੰਭਾਵਨਾਵਾਂ ਤਲਾਸ਼ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਲਾਤਵੀਆ ਅਤੇ ਲਿਥੁਆਨੀਆ ਵਿੱਚ ਵੀ ਘੱਟ ਬਜਟ ਵਿੱਚ ਚੰਗੀ ਸਿੱਖਿਆ ਹਾਸਲ ਕਰਨ ਦੇ ਮੌਕੇ ਉਪਲਬਧ ਹਨ। ਉੱਥੇ ਹੀ ਨਰਸਿੰਗ ਦੀ ਪੜ੍ਹਾਈ ਕਰਨ ਵਾਲੀਆਂ ਵਿਦਿਆਰਥਣਾਂ ਭਾਰਤ ਦੇ ਮੁਕਾਬਲੇ ਦੁਬਈ ਵਿੱਚ ਪ੍ਰਤੀ ਮਹੀਨਾ ਇੱਕ ਲੱਖ ਰੁਪਏ ਤੱਕ ਕਮਾਉਣ ਦੇ ਮੌਕੇ ਪ੍ਰਾਪਤ ਕਰ ਸਕਦੀਆਂ ਹਨ। ਇਸ ਤੋਂ ਇਲਾਵਾ ਮਾਲਟਾ ਵਿੱਚ ਹੈਲਥਕੇਅਰ ਵਰਕਰ ਵਜੋਂ ਵੀ ਬਿਹਤਰ ਤਨਖਾਹ ਪੈਕੇਜ ਹਾਸਲ ਕਰਨ ਦੀਆਂ ਸੰਭਾਵਨਾਵਾਂ ਹਨ।
ਉਨ੍ਹਾਂ ਦੱਸਿਆ ਕਿ ਪਲੱਸ ਟੂ ਤੋਂ ਬਾਅਦ ਜਾਰਜੀਆ ਵਿੱਚ ਨਰਸਿੰਗ ਅਤੇ ਚੀਨ, ਕਜ਼ਾਕਿਸਤਾਨ ਅਤੇ ਜਾਰਜੀਆ ਵਿੱਚ ਐਮ.ਬੀ.ਬੀ.ਐੱਸ. ਕਰਨ ਦੇ ਮੌਕੇ ਉਪਲਬਧ ਹਨ। ਖਾਸ ਤੌਰ 'ਤੇ ਨੀਟ ਵਿੱਚ ਘੱਟ ਰੈਂਕ ਹਾਸਲ ਕਰਨ ਕਾਰਨ ਭਾਰਤ ਦੇ ਮੈਡੀਕਲ ਕਾਲਜਾਂ ਵਿੱਚ ਦਾਖਲੇ ਤੋਂ ਵਾਂਝੇ ਰਹਿ ਜਾਣ ਵਾਲੇ ਵਿਦਿਆਰਥੀ ਵਿਦੇਸ਼ਾਂ ਵਿੱਚ ਐਮ.ਬੀ.ਬੀ.ਐੱਸ. ਦੀ ਪੜ੍ਹਾਈ ਕਰਕੇ ਡਾਕਟਰ ਬਣਨ ਦਾ ਆਪਣਾ ਸੁਪਨਾ ਪੂਰਾ ਕਰ ਸਕਦੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ਜਾਣ ਤੋਂ ਪਹਿਲਾਂ ਸਹੀ ਜਾਣਕਾਰੀ ਹਾਸਲ ਕਰਨ ਅਤੇ ਭਰੋਸੇਮੰਦ ਸੰਸਥਾ ਦੀ ਚੋਣ ਜ਼ਰੂਰ ਕਰਨ, ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ।
