ਪਟਿਆਲਾ:- ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਦੇ ਪ੍ਰਧਾਨ ਵੀਰ ਪਾਲਾ ਸਿੰਘ ਬੱਮਣਾ ਤੇ ਕੁਲਵੰਤ ਸਿੰਘ, ਹਰਚਰਨ ਸਿੰਘ, ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਹੇਠ ਵਣ ਮੰਡਲ ਦਫਤਰ ਅੱਗੇ ਰੋਸ ਧਰਨਾ ਜਥੇਬੰਦੀ ਨੂੰ ਪੰਤਰ ਦੇਣ ਦੇ ਬਾਵਜੂਦ ਮੀਟਿੰਗਾਂ ਦੇ ਪੱਤਰ ਜਾਰੀ ਕਰਕੇ ਨਾ ਤਾਂ ਵਰਕਰਾਂ ਦੀਆਂ ਜਾਇਜ ਮੰਗਾਂ ਦਾ ਨਿਪਟਾਰਾ ਕੀਤਾ ਗਿਆ ਅਤੇ ਨਾ ਹੀ ਜਥੇਬੰਦੀ ਨਾਲ ਮੀਟਿੰਗ ਕੀਤੀ ਗਈ ਅਤੇ ਨਾ ਹੀ ਮੰਗ ਪੱਤਰ ਵਿੱਚ ਦਰਜ ਮੰਗਾਂ ਦਾ ਨਿਪਟਾਰਾ ਕੀਤਾ ਗਿਆ। 
ਜੇਕਰ 04—12—2025 ਤੋਂ ਪਹਿਲਾਂ—ਪਹਿਲਾਂ ਮੀਟਿੰਗ ਦਾ ਸਮਾਂ ਦੇ ਕੇ ਰੂਕੀਆਂ ਤਨਖਾਹਾਂ ਜਾਰੀ ਨਾ ਕੀਤੀਾਂ ਤਾਂ ਮਜਬੂਰ ਹੋ ਕੇ ਵਣ ਮੰਡਲ ਦਫਤਰ ਅੱਗੇ ਰੋਸ ਧਰਨਾ ਦੇਣ ਉਪਰੰਤ ਮੰਗ ਪੱਤਰ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਦਿੱਤਾ ਜਾਵੇਗਾ। ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਸਾਰੀ ਜਿੰਮੇਵਾਰੀ ਮੈਨੇਜਮੈਂਟ ਤੇ ਵਣ ਮੰਡਲ ਅਫਸਰ ਦੀ ਹੋਵੇਗੀ।