ਚੰਡੀਗੜ੍ਹ, 03 ਅਕਤੂਬਰ (ਹਰਮਿੰਦਰ ਨਾਗਪਾਲ):- ਮਾਰਕਫੈੱਡ ਦੇ ਸਾਬਕਾ ਚੇਅਰਮੈਨ ਲਾਭ ਸਿੰਘ ਆਹੂਵਾਲੀਆ ਨੇ ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਬਹੁਤ-ਬਹੁਤ ਵਧਾਈ ਦਿੱਤੀ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਨ੍ਹਾਂ ਦਾ ਆਸ਼ੀਰਵਾਦ ਹਮੇਸ਼ਾ ਸਿਰ ’ਤੇ ਬਣਿਆ ਰਹੇ। ਉਨ੍ਹਾਂ ਰਸਮੀ ਤੌਰ ’ਤੇ ਪਰਗਟ ਸਿੰਘ ਨਾਲ ਮੁਲਾਕਾਤ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ ਦਿੱਤੀ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਪਰਮਾਤਮਾ ਕਿਰਪਾ ਕਰਨ ਅਤੇ 2027 ਦੀਆਂ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਾਬਕਾ ਓਲੰਪੀਅਨ ਪਰਗਟ ਸਿੰਘ ਦੀ ਅਗਵਾਈ ਨੂੰ ਮਜ਼ਬੂਤੀ ਪ੍ਰਦਾਨ ਕਰਨ।
ਸਾਬਕਾ ਓਲੰਪੀਅਨ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਲਾਭ ਸਿੰਘ ਆਹੂਵਾਲੀਆ ਵੱਲੋਂ ਵਧਾਈ
