ਹੁਸ਼ਿਆਰਪੁਰ (ਹਰੀ ਕ੍ਰਿਸ਼ਨ ਗੰਗੜ):- ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ ਦੇ ਪਿੰਡ ਅਲੀਪੁਰ ਵਿਖੇ ਸ਼ੁੱਕਰਵਾਰ, 30 ਅਕਤੂਬਰ 2026 ਨੂੰ ਅੱਖਾਂ ਦੀ ਮੁਫ਼ਤ ਜਾਂਚ ਅਤੇ ਅਪਰੇਸ਼ਨ ਦਾ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੀਤੇ ਜਾਣਗੇ। ਮਰੀਜ਼ਾਂ ਨੂੰ ਮੁਫ਼ਤ ਲੈਂਜ਼, ਐਨਕਾਂ ਅਤੇ ਦਵਾਈਆਂ ਵੀ ਦਿੱਤੀਆਂ ਜਾਣਗੀਆਂ।
ਕੈਂਪ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਇਹ ਕੈਂਪ ਉੱਘੇ ਸਮਾਜ ਸੇਵੀ ਸ. ਹਰਭਜਨ ਸਿੰਘ (ਅਮਰੀਕਾ) ਵੱਲੋਂ ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਅਤੇ ਪਿੰਡ ਅਲੀਪੁਰ ਦੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਪ੍ਰੈੱਸ ਨੂੰ ਇਹ ਜਾਣਕਾਰੀ ਸਾਂਝੀ ਕਰਦਿਆਂ ਦਲਜੀਤ ਸਿੰਘ ਬੈਂਸ (ਖੁਰਦਾਂ) ਅਤੇ ਬਲਜੀਤ ਸਿੰਘ ਬੌਬੀ ਨੇ ਦੱਸਿਆ ਕਿ ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਅੱਖਾਂ ਦੀ ਜਾਂਚ ਅਤੇ ਇਲਾਜ ਲਈ ਮੁਫ਼ਤ ਕੈਂਪ ਲਗਾਏ ਜਾਂਦੇ ਹਨ, ਜਿਨ੍ਹਾਂ ਦਾ ਵੱਡੀ ਗਿਣਤੀ ਵਿੱਚ ਲੋੜਵੰਦ ਲੋਕ ਲਾਭ ਲੈ ਰਹੇ ਹਨ।
ਉਨ੍ਹਾਂ ਲੋੜਵੰਦ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਕੈਂਪ ਵਿੱਚ ਪਹੁੰਚ ਕੇ ਮੁਫ਼ਤ ਸਿਹਤ ਸਹੂਲਤਾਂ ਦਾ ਲਾਭ ਉਠਾਉਣ।
