ਨਵਾਂਸ਼ਹਿਰ (ਦੇਸ ਰਾਜ ਬਾਲੀ):- ਨਜ਼ਦੀਕੀ ਪਿੰਡ ਡੋਗਰਪੁਰ ਵਿਖੇ ਅੰਮ੍ਰਿਤਪਾਲ ਸਿੰਘ ਯਾਦਗਾਰੀ ਭਲਾਈ ਸੁਸਾਇਟੀ ਡੋਗਰਪੁਰ ਵੱਲੋਂ ਮਾਪਿਆਂ ਦੇ ਲਾਡਲੇ ਸਪੁੱਤਰ ਅੰਮ੍ਰਿਤਪਾਲ ਸਿੰਘ ਦੀ ਦੂਜੀ ਬਰਸੀ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਇਹ ਕੈਂਪ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਲਗਾਇਆ ਗਿਆ।

ਇਸ ਕੈਂਪ ਵਿੱਚ ਲਿਵਾਸਾ ਹਸਪਤਾਲ ਨਵਾਂਸ਼ਹਿਰ ਦੀ ਟੀਮ ਵੱਲੋਂ ਡਾਕਟਰ ਰਿਆਨ, ਪਰਮਿੰਦਰ ਸਿੰਘ (ਪੀ.ਆਰ.ਓ.), ਸੰਦੀਪ ਕੌਰ, ਭਾਰਤੀ ਅਤੇ ਹੋਰ ਟੀਮ ਮੈਂਬਰਾਂ ਨੇ ਮਰੀਜ਼ਾਂ ਦੀ ਜਾਂਚ ਕੀਤੀ। ਮਰੀਜ਼ਾਂ ਨੂੰ ਸ਼ੂਗਰ, ਬੀ.ਪੀ. ਅਤੇ ਹੋਰ ਬਿਮਾਰੀਆਂ ਨਾਲ ਸਬੰਧਤ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ। ਇਸ ਤੋਂ ਇਲਾਵਾ ਮਰੀਜ਼ਾਂ ਨੂੰ ਭਵਿੱਖ ਵਿੱਚ ਆਪਣੀ ਸਿਹਤ ਸਬੰਧੀ ਲੋੜਾਂ ਲਈ ਚੰਗੇ ਡਾਕਟਰਾਂ ਤੱਕ ਪਹੁੰਚ ਯਕੀਨੀ ਬਣਾਉਣ ਅਤੇ ਪੌਸ਼ਟਿਕ ਖੁਰਾਕ ਲੈਣ ਦੀ ਸਲਾਹ ਵੀ ਦਿੱਤੀ ਗਈ।

ਇਸ ਮੌਕੇ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ੍ਰੀ ਰਾਜ ਕੁਮਾਰ, ਸ੍ਰੀਮਤੀ ਗੁਰਬਖਸ਼ ਕੌਰ, ਕੈਨੇਡਾ ਵਾਸੀ ਐਡਵੋਕੇਟ ਲਵਲੀ ਕੁਮਾਰੀ, ਸ੍ਰੀ ਲੇਖਰਾਜ, ਲੈਕਚਰਾਰ ਨਰੇਸ਼ ਕੁਮਾਰ, ਨੰਬਰਦਾਰ ਦੇਸ ਰਾਜ ਬਾਲੀ ਮੁਬਾਰਕਪੁਰ, ਸਰਪੰਚ ਅਵਤਾਰ ਸਿੰਘ, ਹਰਜਿੰਦਰ ਕੁਮਾਰ, ਕੁਲਵਿੰਦਰ ਕੁਮਾਰ, ਬਲਵਿੰਦਰ ਕੁਮਾਰ, ਜਸਵਿੰਦਰ ਕੁਮਾਰ, ਆਕਾਸ਼ਦੀਪ ਸਿੰਘ, ਲਖਵੀਰ ਸਿੰਘ, ਸੁਖਵੀਰ ਸਿੰਘ, ਆਕਾਸ਼ਪ੍ਰੀਤ ਸਿੰਘ, ਅਰਸ਼ਪ੍ਰੀਤ ਕੌਰ, ਆਯੂਸ਼, ਰਮਨਪ੍ਰੀਤ ਕੌਰ, ਸਿਮਰਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਰਿਤਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਹਰਨੂਰ ਅਤੇ ਹੋਰ ਨਗਰ ਨਿਵਾਸੀ ਹਾਜ਼ਰ ਸਨ।