ਊਨਾ, 17 ਨਵੰਬਰ:- ਪੰਜਾਬ ਨੈਸ਼ਨਲ ਬੈਂਕ ਪੇਂਡੂ ਸਵੈ-ਰੋਜ਼ਗਾਰ ਸਿਖਲਾਈ ਸੰਸਥਾ (ਆਰਸੈਟੀ), ਊਨਾ ਵੱਲੋਂ 19 ਨਵੰਬਰ ਤੋਂ ਮੁਫ਼ਤ ਸਿਲਾਈ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤਾ ਜਾਵੇਗਾ। ਸੰਸਥਾ ਦੇ ਡਾਇਰੈਕਟਰ ਵਿਜੇ ਸਿੰਘ ਨੇ ਦੱਸਿਆ ਕਿ ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਰਹਿਣ ਅਤੇ ਖਾਣੇ ਦੀ ਸਹੂਲਤ ਦੇ ਨਾਲ-ਨਾਲ ਸਿਲਾਈ ਨਾਲ ਸਬੰਧਤ ਲੋੜੀਂਦੀ ਸਮੱਗਰੀ ਵੀ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ। ਸਿਖਲਾਈ ਪੂਰੀ ਹੋਣ ਉਪਰੰਤ ਸਿਖਿਆਰਥੀਆਂ ਨੂੰ ਮਾਨਤਾ ਪ੍ਰਾਪਤ ਸਰਕਾਰੀ ਸਰਟੀਫਿਕੇਟ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਸਿਖਲਾਈ ਲਈ ਜ਼ਿਲ੍ਹਾ ਊਨਾ ਦੇ 18 ਤੋਂ 50 ਸਾਲ ਉਮਰ ਵਰਗ ਦੇ ਪੱਕੇ ਵਸਨੀਕ ਅਪਲਾਈ ਕਰ ਸਕਦੇ ਹਨ। ਚਾਹਵਾਨ ਉਮੀਦਵਾਰ 18 ਨਵੰਬਰ ਤੱਕ ਆਧਾਰ ਕਾਰਡ ਅਤੇ ਰਾਸ਼ਨ ਕਾਰਡ ਦੀਆਂ ਫੋਟੋ ਕਾਪੀਆਂ ਅਤੇ ਤਿੰਨ ਪਾਸਪੋਰਟ ਆਕਾਰ ਦੀਆਂ ਫੋਟੋਆਂ ਸਮੇਤ ਪੀਐਨਬੀ ਆਰਸੈਟੀ ਦਫ਼ਤਰ, ਆਰਟੀਓ ਦਫ਼ਤਰ ਦੇ ਨੇੜੇ ਰਾਮਪੁਰ (ਊਨਾ) ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਹੋਰ ਜਾਣਕਾਰੀ ਲਈ 9736481976 'ਤੇ ਸੰਪਰਕ ਕੀਤਾ ਜਾ ਸਕਦਾ ਹੈ।
