ਹੁਸ਼ਿਆਰਪੁਰ- ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ, ਸਿੰਘ ਸਾਹਿਬ ਗਿਆਨੀ ਗੁਰਦਿਆਲ ਸਿੰਘ ਜੀ ਅਜਨੋਹਾ ਦਾ ਜੱਦੀ ਪਿੰਡ ਅਜਨੋਹਾ ਇਹਨਾਂ ਮਹਾਂਪੁਰਖਾਂ ਦੇ ਇਲਾਕੇ ਵਿੱਚ ਸਿਰਮੌਰ ਸੰਸਥਾ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਰਜਿ ਅਜਨੋਹਾ ਪਿਛਲੇ ਕਈ ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸੰਸਥਾ ਵਲੋਂ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਅਪਾਰ ਮਿਹਰ ਸਦਕਾ ਇਲਾਕਾ ਨਿਵਾਸੀ ਅਤੇ ਐਨ ਆਰ ਆਈ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਪਿੰਡ ਨਰੂੜ ਵਿਖੇ ਚਲਾਈ ਜਾ ਰਹੀ ਹੈ।
ਪਿੰਡ ਜਲਵੇਹੜਾ ਨਿਵਾਸੀ ਅਵਤਾਰ ਸਿੰਘ ਡੋਡ (USA),ਸਤਵੀਰ ਕੌਰ ਅਤੇ ਸਮੂਹ ਪਰਿਵਾਰ ਵਲੋਂ ਆਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢ ਕੇ -25000 ਰੁਪਿਆ ਦੀ ਸੇਵਾ ਆਪਣੇ ਪਿਤਾ ਸਵ. ਮਾਸਟਰ ਗਿਆਨੀ ਗੁਰਦਿੱਤ ਸਿੰਘ ਦੀ ਯਾਦ ਵਿੱਚ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਨੂੰ ਦਵਾਈਆਂ ਵਾਸਤੇ ਸੇਵਾ ਸੰਸਥਾ ਨੂੰ ਦਿੱਤੀ ਗਈ। ਸੰਸਥਾ ਦੀ ਟੀਮ ਵੱਲੋਂ ਉਹਨਾਂ ਦੇ ਪਰਿਵਾਰ ਦਾ ਸਨਮਾਨ ਚਿੰਨ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਹਾਜ਼ਰ ਸੰਸਥਾ ਮੁਖੀ ਭਾਈ ਹਰਵਿੰਦਰ ਸਿੰਘ ਖਾਲਸਾ ਅਜਨੋਹਾ,ਡਾ.ਤਰਸੇਮ ਸਿੰਘ,DSP ਦਵਿੰਦਰ ਸਿੰਘ ਰਾਣਾ ਟੋਡਰਪੁਰ USA, ਅਬਿਨਾਸ਼ ਸਿੰਘ ਰਾਣਾ ਟੋਡਰਪੁਰ, ਕਮਲਜੀਤ ਸਿੰਘ ਕੁਕੋਵਾਲ,ਲੈਬ ਟੈਕਨੀਸ਼ੀਅਨ ਗੁਰਪ੍ਰੀਤ ਸਿੰਘ, ਸੰਦੀਪ ਕੌਰ,ਲੈਬ ਟੈਕਨੀਸ਼ੀਅਨ ਲਵਪ੍ਰੀਤ ਕੌਰ, ਪਾਸ਼ਟਾਂ,ਪ੍ਰੀਆ ਨਰੂੜ, ਹਰਪ੍ਰੀਤ ਕੌਰ ਪਾਸ਼ਟਾਂ ਆਦਿ ਹਾਜ਼ਰ ਸਨ।
ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵਲੋਂ ਦਾਨੀ ਸੱਜਣਾਂ ਦਾ ਸਨਮਾਨ ਜਾਰੀ-ਹਰਵਿੰਦਰ ਸਿੰਘ ਖਾਲਸਾ ਅਜਨੋਹਾ
