ਪਟਿਆਲਾ, 3 ਅਕਤੂਬਰ:- ਅੱਜ ਮਿਤੀ 03—10—2026 ਨੂੰ ਗੈਸ ਏਜੰਸੀ ਵਰਕਰਜ਼ ਯੂਨੀਅਨ (ਇਫਟੂ) ਜਥੇਬੰਦੀ ਦੇ ਸਰਪ੍ਰਸਤ ਸ੍ਰੀ ਨਾਥ ਪਟਿਆਲਾ ਦੀ ਨਿਗਰਾਨੀ ਹੇਠ ਅਤੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਲੱਖੋਮਾਜਰਾ ਦੀ ਪ੍ਰਧਾਨਗੀ ਵਿੱਚ ਸੁਰਿੰਦਰਾ ਗੈਸ ਸਰਵਿਸ ਵਿਖੇ ਕੰਮ ਕਰ ਰਹੇ ਵਰਕਰਾਂ ਨੂੰ ਪਿਛਲੇ ਦਸ ਮਹੀਨੇ ਤੋਂ ਤਨਖਾਹ ਨਹੀਂ ਦਿੱਤੀ ਗਈ। ਵਰਕਰਾਂ ਨੇ ਇਕੱਠੇ ਹੋ ਕੇ ਤਨਖਾਹ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਮਾਲਕ ਵੱਲੋਂ ਨੌਕਰੀ ਤੋਂ ਕੱਢ ਦਿੱਤਾ ਗਿਆ। ਇਸ ਦੇ ਵਿਰੋਧ ਵਿੱਚ ਅੱਜ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਸੈਂਕੜੇ ਵਰਕਰਾਂ ਨੇ ਹਿੱਸਾ ਲਿਆ।
ਪੈਨਸ਼ਨਜ਼ ਐਸੋਸੀਏਸ਼ਨ ਦੇ ਆਗੂ ਸੁਰਿੰਦਰ ਸਿੰਘ ਖਾਲਸਾ ਨੇ ਸਾਥੀਆਂ ਨਾਲ ਸ਼ਮੂਲੀਅਤ ਕੀਤੀ। ਇਸ ਦੇ ਨਾਲ ਟੈਕਨੀਕਲ ਸਰਵਿਸ ਯੂਨੀਅਨ (ਖੰਨਾ) ਦੇ ਜ਼ਿਲ੍ਹਾ ਪ੍ਰਧਾਨ ਮੰਗਤ ਸਿੰਘ ਨੇ ਸਾਥੀਆਂ ਨਾਲ ਸ਼ਮੂਲੀਅਤ ਕੀਤੀ ਤੇ ਨਾਅਰੇ ਲਾ ਕੇ ਰੋਸ ਦਾ ਪ੍ਰਗਟਾਵਾ ਕੀਤਾ। ਸਟੇਜ ਦੀ ਕਾਰਵਾਈ ਅਵਤਾਰ ਸਿੰਘ ਨੰਦਪੁਰ ਕੇਸ਼ੋ, ਮੀਤ ਪ੍ਰਧਾਨ ਸਤਪਾਲ ਸਿੰਘ, ਸਕੱਤਰ ਸੁਰਜੀਤ ਸਿੰਘ, ਜਸਵਿੰਦਰ ਸਿੰਘ ਜੱਸੀ, ਧੀਰਜ ਕੁਮਾਰ, ਰਘਵੀਰ ਸਿੰਘ, ਸਿਮੂ ਸਿੰਘ, ਜੈਪਾਲ, ਸੋਨੀ ਅਤੇ ਕੁਲਵੰਤ ਸਿੰਘ ਵੱਲੋਂ ਚਲਾਈ ਗਈ। ਉਨ੍ਹਾਂ ਨੇ ਸਟੇਜ ਤੋਂ ਐਲਾਨ ਕੀਤਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
