ਖਰੜ (ਦਵਿੰਦਰ ਕੌਰ, 11 ਨਵੰਬਰ):- ਖਰੜ ਦੇ ਅਪਰ ਬਾਜ਼ਾਰ ਵਿੱਚ ਚੋਰਾਂ ਨੇ ਸੱਤਿਅਮ ਜਿਊਲਰਜ਼ ਦੀ ਦੁਕਾਨ ਦੇ ਤਾਲੇ ਤੋੜ ਕੇ ਕਰੀਬ ਪੰਜ ਤੋਲੇ ਸੋਨਾ ਚੋਰੀ ਕਰ ਲਿਆ। ਚੋਰੀ ਹੋਏ ਸੋਨੇ ਦੀ ਕੀਮਤ ਲਗਭਗ 15 ਲੱਖ ਰੁਪਏ ਦੱਸੀ ਜਾ ਰਹੀ ਹੈ। ਦੁਕਾਨ ਦੇ ਮਾਲਕ ਪ੍ਰਦੀਪ ਕਰਵਲ ਨੇ ਦੱਸਿਆ ਕਿ ਸਵੇਰੇ ਕਰੀਬ 7 ਵਜੇ ਉਨ੍ਹਾਂ ਨੂੰ ਫੋਨ ਰਾਹੀਂ ਚੋਰੀ ਬਾਰੇ ਪਤਾ ਲੱਗਾ। ਜਦੋਂ ਉਹ ਦੁਕਾਨ ’ਤੇ ਪਹੁੰਚੇ ਤਾਂ ਅੰਦਰ ਸਾਰਾ ਸਮਾਨ ਖਿਲਰਿਆ ਪਿਆ ਸੀ। ਪੂਰੀ ਜਾਂਚ ਤੋਂ ਬਾਅਦ ਪਤਾ ਲੱਗਾ ਕਿ ਦੁਕਾਨ ਵਿੱਚੋਂ ਲਗਭਗ 15 ਲੱਖ ਰੁਪਏ ਦਾ ਸੋਨਾ ਚੋਰੀ ਹੋ ਗਿਆ ਸੀ।

ਸੀਸੀਟੀਵੀ ਫੁਟੇਜ ਵਿੱਚ ਚੋਰ ਰਾਤ ਕਰੀਬ 3 ਵੱਜ ਕੇ 30 ਮਿੰਟ ’ਤੇ ਮੋਟਰਸਾਈਕਲ ’ਤੇ ਫਰਾਰ ਹੁੰਦੇ ਦਿਖਾਈ ਦੇ ਰਹੇ ਹਨ। ਇਸ ਸਬੰਧੀ ਥਾਣਾ ਸਿਟੀ ਖਰੜ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।