ਊਨਾ, 15 ਅਕਤੂਬਰ:- ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਗੋਂਦਪੁਰ ਪਾਰਕ ਦੀ ਸੁੰਦਰਤਾ ਨੂੰ ਹੋਰ ਨਿਖਾਰ ਕੇ ਇਸ ਨੂੰ ਨੌਜਵਾਨਾਂ ਅਤੇ ਇਲਾਕਾ ਨਿਵਾਸੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾਵੇਗਾ। ਇਸ ਉਦੇਸ਼ ਲਈ ਪਾਰਕ ਵਿੱਚ ਵੱਖ-ਵੱਖ ਸਹੂਲਤਾਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਪਾਰਕ ਵਿੱਚ ਨੌਜਵਾਨਾਂ ਲਈ ਓਪਨ ਜਿਮ ਸਥਾਪਤ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਐੱਚਆਰਟੀਸੀ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਲੋਕ ਸੇਵਾ ਪ੍ਰਤੀ ਸਮਰਪਣ ਨੂੰ ਦਰਸਾਉਣ ਦੇ ਉਦੇਸ਼ ਨਾਲ ਪਾਰਕ ਵਿੱਚ ਐੱਚਆਰਟੀਸੀ ਦੀ ਬੱਸ ਨੂੰ ਮਾਡਲ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ।
ਮੁਕੇਸ਼ ਅਗਨੀਹੋਤਰੀ ਨੇ ਕਿਹਾ ਕਿ ਕੁਠਾਰ ਬੀਤ ਦੇ ਦੂਜੇ ਤਲਾਅ ਨੂੰ ਵੀ ਇਲਾਕੇ ਦੇ ਹੋਰ ਤਲਾਅਾਂ ਦੀ ਤਰਜ਼ ’ਤੇ ਵਿਕਸਿਤ ਕੀਤਾ ਜਾਵੇਗਾ। ਉਨ੍ਹਾਂ ਅੱਜ ਕੁਠਾਰ ਬੀਤ ਪਹੁੰਚ ਕੇ ਤਲਾਅ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਇਸ ਦੇ ਵਿਕਾਸ ਨਾਲ ਜੁੜੀਆਂ ਸੰਭਾਵਨਾਵਾਂ ਦਾ ਨਿਰੀਖਣ ਕੀਤਾ।
