ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:- ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਵਿਦਿਆਰਥਣਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4, 2026 ਦੇ ਅਥਲੈਟਿਕਸ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਈਵੈਂਟਾਂ ਵਿੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।

ਸਪਨਾ ਨੇ 1500 ਮੀਟਰ ਅਤੇ 5000 ਮੀਟਰ ਵਿੱਚ ਪਹਿਲਾ ਸਥਾਨ ਅਤੇ 800 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਭਾਵਨਾ ਨੇ 800 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਕਾਜਲ ਨੇ 400 ਮੀਟਰ ਅਤੇ 5000 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ।

ਦਿਵਿਆ ਨੇ 1500 ਮੀਟਰ ਵਿੱਚ ਦੂਜਾ ਸਥਾਨ ਅਤੇ 800 ਮੀਟਰ ਵਿੱਚ ਤੀਜਾ ਸਥਾਨ ਹਾਸਲ ਕੀਤਾ।

ਪ੍ਰਿੰਸੀਪਲ ਸ੍ਰੀਮਤੀ ਜਸਪ੍ਰੀਤ ਕੌਰ ਬੈਂਸ ਨੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਅਗਵਾਈ ਦੇ ਗੁਣਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਅਤੇ ਉੱਚ ਪੱਧਰ ’ਤੇ ਕਾਲਜ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਫਿਜ਼ੀਕਲ ਐਜੂਕੇਸ਼ਨ ਵਿਭਾਗ ਦੀ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਨੇ ਸਮਰਪਣ, ਲਗਾਤਾਰ ਅਭਿਆਸ ਅਤੇ ਮਿਹਨਤ ਸਦਕਾ ਇਹ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਪ੍ਰੋ. ਜਗਤਾਰ ਸਿੰਘ ਨੇ ਵਿਦਿਆਰਥਣਾਂ ਨੂੰ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਖੇਡਾਂ ਨਾਲ ਜੁੜਨ ਲਈ ਉਤਸ਼ਾਹਿਤ ਕਰਦੀਆਂ ਹਨ।

ਕਾਲਜ ਪਰਿਵਾਰ ਵੱਲੋਂ ਸਾਰੀਆਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਖੇਡ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।