ਚੰਡੀਗੜ੍ਹ, 21 ਫਰਵਰੀ:- ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਕਿਹਾ ਕਿ ਸਰਕਾਰ ਨਾਗਰਿਕਾਂ ਨੂੰ ਬਿਜਲੀ, ਪਾਣੀ ਅਤੇ ਸੜਕ ਆਦਿ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਤੀਬੱਧ ਹੈ। ਉਨ੍ਹਾਂ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਨਾਗਰਿਕਾਂ ਦੀ ਹਰ ਸਮੱਸਿਆ ਦਾ ਜਲਦ ਹੱਲ ਕਰਨ ਤਾਂ ਜੋ ਉਨ੍ਹਾਂ ਦਾ ਸਰਕਾਰ ਵਿੱਚ ਭਰੋਸਾ ਬਣਿਆ ਰਵੇ।
ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਸ਼ਨਿਵਾਰ ਨੂੰ ਰੋਹਤਕ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਤੇ ਪਰਿਵੇਦਨਾ ਕਮੇਟੀ ਦੀ ਮਹੀਨਾਵਾਰ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਦੇ ਏਜੰਡੇ ਵਿੱਚ 16 ਸ਼ਿਕਾਇਤਾਂ ਸ਼ਾਮਲ ਕੀਤੀ ਗਈਆਂ ਸੀ ਜਿਨ੍ਹਾਂ ਵਿੱਚੋਂ 14 ਸ਼ਿਕਾਇਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਦੋ ਸ਼ਿਕਾਇਤਾਂ ਵਿੱਚ ਕਮੇਟੀ ਗਠਿਤ ਕਰ ਜਾਂਚ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ।
