ਚੰਡੀਗੜ੍ਹ, 10 ਨਵੰਬਰ - ਹਰਿਆਣਾ ਦੀ ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਆਰਤੀ ਸਿੰਘ ਰਾਓ ਨੇ ਕਿਹਾ ਕਿ ਸੂਬਾ ਸਰਕਾਰ ਸਿਹਤ ਸਿਸਟਮ ਨੂੰ ਮਜਬੂਤ ਕਰਨ ਅਤੇ ਸਿਹਤ ਸੇਵਾਵਾਂ ਦੇ ਵਿਸਤਾਰ ਤੇ ਗੁਣਵੱਤਾ ਸੁਧਾਰ ਕਰਨ ਲਈ ਪ੍ਰਤੀਬੱਧ ਹੈ। ਇਸ ਲਈ ਸੂਬੇ ਦੇ ਮੈਡੀਕਲ ਕਾਲਜਾਂ ਅਤੇ ਹਸਪਤਾਲਾਂ ਵਿੱਚ ਗੁੱਪ ਏ ਤੋਂ ਲੈ ਕੇ ਗਰੁੱਪ-ਡੀ ਤੱਕ ਦੇ ਖਾਲੀ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।
          ਮੈਡੀਕਲ ਸਿਖਿਆ ਅਤੇ ਖੋਜ ਮੰਤਰੀ ਆਰਤੀ ਸਿੰਘ ਰਾਓ ਅੱਜ ਚੰਡੀਗੜ੍ਹ ਵਿੱਚ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗ ਵੱਲੋਂ ਭੇਜੇ ਗਏ ਗਰੁੱਪ ਏ ਤੋਂ ਡੀ ਅਸਾਮੀਆਂ ਦੀ ਭਰਤੀ ਨਾਲ ਸਬੰਧਿਤ ਪ੍ਰਸਤਾਵਾਂ ਨੂੰ ਲੈ ਕੇ ਐਚਪੀਐਸਸੀ, ਐਚਐਸਐਸਸੀ ਅਤੇ ਐਚਕੇਆਰਐਨਐਲ ਦੇ ਅਧਿਕਾਰੀਆਂ ਦੇ ਨਾਲ ਮੀਟਿੰਗ ਕੀਤੀ।
          ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਯਕੀਨੀ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ, ਇਸ ਲਈ ਵਿਭਾਗ ਵੱਲੋਂ ਭੇਜੇ ਗਏ ਪ੍ਰਸਤਾਵਾਂ 'ਤੇ ਗੰਭੀਰਤਾ ਨਾਲ ਕੰਮ ਕਰਦੇ ਹੋਏ ਡਾਕਟਰਾਂ, ਨਰਸਾਂ, ਤਕਨੀਕੀ ਕਮਰਚਾਰੀਆਂ ਅਤੇ ਹੋਰ ਸਹਾਇਤ ਸਟਾਫ ਦੀ ਭਰਤੀ ਪ੍ਰਕ੍ਰਿਆ ਵਿੱਚ ਤੇਜੀ ਲਿਆ ਕੇ ਜਲਦੀ ਪੂਰਾ ਕੀਤਾ ਜਾਵੇ।
          ਸਿਹਤ ਅਤੇ ਮੈਡੀਕਲ ਸਿਖਿਆ ਮੰਤਰੀ ਨੇ ਕਿਹਾ ਕਿ ਇੰਨ੍ਹਾਂ ਨਿਯੁਕਤੀਆਂ ਦੇ ਭਰੇ ਜਾਣ ਨਾਲ ਰਾਜ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ ਅਤੇ ਆਮਜਨਤਾ ਨੂੰ ਬਿਹਤਰ ਮੈਡੀਕਲ ਸਹੂਲਤਾਂ ਮਿਲ ਸਕਣਗੀਆਂ।