ਪਟਿਆਲਾ- ਡਾਕਟਰ ਬਲਵੀਰ ਸਿੰਘ ਸਿਹਤ ਮੰਤਰੀ, ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਡਿਪਟੀ ਕਮਿਸ਼ਨਰ ਪਟਿਆਲਾ ਡਾਕਟਰ ਪ੍ਰੀਤੀ ਯਾਦਵ ਅਤੇ ਮੈਡੀਕਲ ਸੁਪਰਡੈਂਟ ਡਾਕਟਰ ਵਿਸ਼ਾਲ ਚੋਪੜਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸਰਕਾਰੀ ਨਰਸਿੰਗ ਕਾਲਜ, ਰਾਜਿੰਦਰਾ ਹਸਪਤਾਲ ਪਟਿਆਲਾ, ਪੰਜਾਬ ਦੇ ਪਹਿਲੇ ਅਜਿਹੇ ਕਾਲਜ ਵਜੋਂ ਸਨਮਾਨਿਤ ਹੋ ਰਿਹਾ ਹੈ। ਜਿਸ ਦੇ ਸਾਰੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ ਦੀਆਂ ਟ੍ਰੇਨਿੰਗਾਂ ਅਤੇ ਅਭਿਆਸ ਹੋ ਰਹੇ ਹਨ।
ਇਸ ਕਾਲਜ ਦੇ ਵਿਦਿਆਰਥੀਆਂ ਨੂੰ ਹੁਣ ਦੇਸ਼ ਅਤੇ ਵਿਦੇਸ਼ਾਂ ਵਿੱਚ ਪੀੜਤਾਂ ਦੇ ਮਦਦਗਾਰ ਫ਼ਰਿਸ਼ਤਿਆਂ ਵਜੋਂ ਕੁਦਰਤੀ ਅਤੇ ਮਨੁੱਖੀ ਆਫਤਾਵਾਂ, ਜੰਗਾਂ, ਘਰੇਲੂ ਘਟਨਾਵਾਂ, ਦਿਲ ਦੇ ਦੌਰੇ, ਕਾਰਡੀਅਕ ਅਰੈਸਟ, ਬੇਹੋਸ਼ੀ ਸਦਮੇਂ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ ਸਮੇਂ ਪੀੜਤ ਮਾਨਵਤਾ ਦੀ ਸੁਰੱਖਿਆ, ਬਚਾਉ, ਮਦਦ ਲਈ ਤਿਆਰ ਬਰ ਤਿਆਰ ਸਿਖਿਅਤ ਨੋਜਵਾਨ ਮਿਲਣਗੇ।
ਇਹ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ, ਉਨ੍ਹਾਂ ਵਲੋਂ ਆਪਣੇ ਵਿਦਿਆਰਥੀਆਂ ਨੂੰ ਸਬੰਧਤ ਆਫ਼ਤ ਪ੍ਰਬੰਧਨ ਸਿਵਲ ਡਿਫੈਂਸ ਫਸਟ ਏਡ ਫਾਇਰ ਸੇਫਟੀ ਵਿਸ਼ਿਆਂ ਬਾਰੇ ਟ੍ਰੇਨਿੰਗਾਂ ਦਿਲਵਾਉਣ ਲਈ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ( ਹਰੇਕ ਵਿਸੇ ਦੇ ਮਾਹਿਰ), ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਰਾਹੀਂ, ਤਿੰਨ ਤਿੰਨ ਰੋਜ਼ਾ ਕੈਂਪ ਲਗਾਕੇ, ਆਪਦਾਵਾਂ, ਜੰਗਾਂ, ਘਰੇਲੂ ਅਤੇ ਵਿਉਪਾਰਕ ਅਦਾਰਿਆਂ, ਸੜਕ ਦੁਰਘਟਨਾਵਾਂ ਸਮੇਂ ਪੀੜਤਾਂ ਨੂੰ ਬਚਾਉਣ, ਰੈਸਕਿਯੂ, ਟਰਾਂਸਪੋਰਟ, ਫਸਟ ਏਡ, ਸੀ ਪੀ ਆਰ, ਰਿਕਵਰੀ ਪੁਜੀਸ਼ਨ, ਵੈਟੀਲੈਟਰ ਬਣਾਉਟੀ ਸਾਹ ਕਿਰਿਆਵਾਂ, ਪੱਟੀਆਂ ਫੱਟੀਆਂ ਦੀ ਵਰਤੋਂ ਕਰਨ ਦੇ ਨਾਲ ਨਾਲ, ਜੰਗਾਂ ਹੜਾਂ, ਭੁਚਾਲ, ਅੱਗਾਂ ਲਗਣ, ਗੈਸਾਂ ਲੀਕ ਹੋਣ, ਬਿਜਲੀ ਸ਼ਾਟ ਸਰਕਟ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਤਿਆਰ ਕੀਤਾ ਗਿਆ ਹੈ।
ਉਨ੍ਹਾਂ ਨੇ ਦੱਸਿਆ ਕਿ ਇਸ ਤੀਸਰੇ ਤਿੰਨ ਰੋਜ਼ਾ ਕੈਂਪ ਵਿਖੇ 112 ਵਿਦਿਆਰਥੀਆਂ ਨੂੰ ਟ੍ਰੇਨਿੰਗਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੀ ਕਾਕਾ ਰਾਮ ਵਰਮਾ, ਸੇਵਾ ਮੁਕਤ ਟ੍ਰੇਨਿੰਗ ਸੁਪਰਵਾਈਜ਼ਰ ਰੈੱਡ ਕਰਾਸ ਸੁਸਾਇਟੀ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨੂੰ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਸਿਲੰਡਰਾਂ ਦੀ ਵਰਤੋਂ, ਪੀੜਤਾਂ ਨੂੰ ਰੈਸਕਿਯੂ, ਟਰਾਂਸਪੋਰਟ ਕਰਨ ਅਤੇ ਆਫ਼ਤ ਪ੍ਰਬੰਧਨ ਲਈ 10 ਪ੍ਰਕਾਰ ਦੀਆਂ ਟੀਮਾਂ ਬਣਾਕੇ, ਮੌਕ ਡਰਿੱਲਾਂ ਕਰਵਾਈਆਂ ਜਾਂਦੀਆਂ ਹਨ।
ਪਿਛਲੇ ਸਾਲ ਉਨ੍ਹਾਂ ਵਲੋਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਸਾਰੇ ਵਿਦਿਆਰਥੀਆਂ ਨੂੰ ਵੀ ਫਸਟ ਏਡ ਸੀ ਪੀ ਆਰ ਰਿਕਵਰੀ ਪੁਜੀਸ਼ਨ ਵੈਟੀਲੈਟਰ ਬਣਾਉਟੀ ਸਾਹ ਕਿਰਿਆ ਜ਼ਖਮੀਆਂ ਦੀ ਸੇਵਾ ਸੰਭਾਲ ਫਾਇਰ ਸੇਫਟੀ ਸਿਲੰਡਰਾਂ ਦੀ ਵਰਤੋਂ ਕਰਨ ਦੀਆਂ ਟ੍ਰੇਨਿੰਗਾਂ ਦਿੱਤੀਆਂ ਸਨ। ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇਕੇ ਪੀੜਤਾਂ ਦੀ ਸਹਾਇਤਾ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।
ਕਿਉਂਕਿ ਭਵਿੱਖ ਵਿੱਚ ਆਉਣ ਵਾਲੀਆਂ ਆਪਦਾਵਾਂ, ਜੰਗਾਂ ਅਤੇ ਦੁਰਘਟਨਾਵਾਂ ਦੌਰਾਨ, ਉਹ ਹੀ ਲੋਕ ਬਚ ਸਕਦੇ ਜਾਂ ਪੀੜਤਾਂ ਨੂੰ ਬਚਾ ਸਕਦੇ ਹਨ ਜਿਨ੍ਹਾਂ ਨੂੰ ਪਹਿਲਾਂ ਤੋਂ ਹੀ, ਇਸੇ ਤਰ੍ਹਾਂ ਸਿਖਿਆ ਸੰਸਥਾਵਾਂ ਵਿਖੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ ਦੇ ਢੰਗ ਤਰੀਕਿਆਂ ਦੀ ਟ੍ਰੇਨਿੰਗਾਂ ਅਭਿਆਸ ਕਰਵਾਏ ਗਏ ਹੋਣਗੇ।
ਸਰਕਾਰੀ ਨਰਸਿੰਗ ਕਾਲਜਪੰਜਾਬ ਦਾ ਪਹਿਲਾਂ ਆਫ਼ਤ ਪ੍ਰਬੰਧਨ ਫਸਟ ਏਡ ਫਾਇਰ ਸੇਫਟੀ ਸਿਖਿਆਰਥੀਆਂ ਦਾ ਕਾਲਜ ਬਣਿਆ ਡਾਕਟਰ ਬਲਵਿੰਦਰ ਕੌਰ
