ਨਵਾਂਸ਼ਹਿਰ- ਸਮੇਂ ਦੀਆਂ ਸਰਕਾਰਾਂ ਲੋਕਾਂ ਨੂੰ ਚੋਣਾਂ ਮੌਕੇ ਝੂਠ ਬੋਲ ਕੇ ਵੱਖ ਵੱਖ ਤਰ੍ਹਾਂ ਦੇ ਖੋਖਲੇ ਵਾਅਦੇ ਅਤੇ ਦਾਅਵੇ ਕਰਨ ਦੇ ਦਮਗਜੇ ਮਾਰਕੇ ਆਪਣੀ ਪਿੱਠ ਥਾਪੜਨ ਤੋਂ ਇਲਾਵਾ ਕੁਝ ਨਹੀਂ ਕਰ ਰਹੀਆਂ। ਇਸ ਲਈ ਹੁਣ ਸਰਕਾਰਾਂ ਦੇ ਕੰਮ ਹੁਣ ਸਮਾਜ ਸੇਵੀ ਸੰਸਥਾਵਾਂ ਕਰਨਗੀਆਂ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਨੇ ਕੀਤਾ।
ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਸ਼ਹਿਰ ਵਿੱਚ ਹ ਵਿਅਕਤੀ ਸੜਕ ਦੇ ਖਤਰਨਾਕ ਪਏ ਖੱਡਿਆਂ ਵਿੱਚ ਡਿੱਗ ਕੇ ਜ਼ਖ਼ਮੀ ਹੋ ਰਿਹਾ ਹੈ ਜਿਸ ਨਾਲ ਰਾਹਗੀਰਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਰਹਿੰਦਾ ਹੈ। ਸਰਕਾਰ ਤੋਂ ਖਫਾ ਹੋਏ ਲੋਕਾਂ ਨੇ ਸਮਾਜ ਸੇਵੀ ਸੰਸਥਾਵਾਂ ਅੱਗੇ ਗੁਹਾਰ ਲਗਾਈ। ਇਸ ਬੇਨਤੀ ਨੂੰ ਪ੍ਰਵਾਨ ਕਰਦਿਆਂ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨੇ ਪਹਿਲ ਦੇ ਆਧਾਰ ਤੇ ਅੱਜ ਸਵੇਰੇ ਬਸ ਅੱਡਾ ਨਵਾਂਸ਼ਹਿਰ ਦੇ ਸਾਹਮਣੇ ਅਤੇ ਅੰਬੇਡਕਰ ਚੌਂਕ ਨਵਾਂਸ਼ਹਿਰ ਨਜ਼ਦੀਕ ਵਿਖੇ ਖਤਰਨਾਕ ਵੱਡੇ ਵੱਡੇ ਖੱਡਿਆਂ ਨੂੰ ਲੁੱਕ ਅਤੇ ਬਜ਼ਰੀ ਨਾਲ ਪੱਕੇ ਤੋਰ ਨਾਲ ਭਰ ਕੇ ਇੱਕ ਮਿਸਾਲ ਪੇਸ਼ ਕੀਤੀ ਹੈ।
ਖੱਡਿਆਂ ਨੂੰ ਭਰਨ ਤੇ ਰਾਹਗੀਰਾਂ ਨੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਦੇ ਕੰਮ ਦੀ ਪ੍ਰਸ਼ੰਸਾ ਕੀਤੀ, ਕਿਉਂਕਿ ਇੱਥੇ ਬਹੁਤ ਸਾਰੇ ਲੋਕ ਡਿੱਗ ਕੇ ਜ਼ਖਮੀ ਹੋਏ ਹਨ। ਇੱਥੇ ਹਰ ਰੋਜ਼ ਕੋਈ ਨਾ ਕੋਈ ਘਟਨਾ ਵਾਪਰਦੀ ਹੈ ਸੁਸਾਇਟੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਅਤੇ ਸਕੱਤਰ ਅਮਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਨਵਾਂਸ਼ਹਿਰ ਇਲਾਕੇ ਵਿਖੇ ਸਮੇਂ ਸਮੇਂ ਤੇ ਪਿਛਲੇ 9 ਸਾਲਾਂ ਤੋਂ ਸੜਕਾਂ ਦੀ ਮੁਰੰਮਤ ਦੀ ਸੇਵਾ ਨਿਸ਼ਕਾਮ ਭਾਵਨਾ ਨਾਲ ਕੀਤੀ ਜਾ ਰਹੀ ਹੈ ।
ਅੱਜ ਅੰਬੇਡਕਰ ਚੌਂਕ ਨਵਾਂਸ਼ਹਿਰ ਵਿਖੇ ਲੁੱਕ ਨਾਲ ਖੱਡੇ ਭਰੇ ਗਏ। ਸ਼ਹਿਰ ਦੇ ਲੋਕਾ ਦੀ ਭਲਾਈ ਲਈ ਅਜਿਹੇ ਕਾਰਜ ਜਾਰੀ ਰਹਿਣਗੇ । ਸੜਕ ਮੁਰੰਮਤ ਲਈ ਰੋਡ ਰੂਲ਼ਰ, ਗਟਕਾ, ਬਜ਼ਰੀ, ਰੇਤਾ, ਲੁੱਕ ਆਦਿ ਮਟੀਰੀਅਲ ਦਾ ਇਸਤੇਮਾਲ ਕੀਤਾ ਗਿਆ। ਇਸ ਮੌਕੇ ਸੁਸਾਇਟੀ ਪ੍ਰਧਾਨ ਸੁਖਵਿੰਦਰ ਸਿੰਘ ਥਾਂਦੀ ਵੱਲੋਂ ਲੋਕਾ ਨੂੰ ਸਹਿਯੋਗ ਕਰਨ ਲਈ ਵੀ ਬੇਨਤੀ ਕੀਤੀ ਗਈ ਹੈ।
ਕਿਉਕਿ ਇਸ ਵਿੱਚ ਖਰਚਾ ਬਹੁਤ ਆ ਰਿਹਾ ਹੈ ਜੋ ਕਿ ਸੁਸਾਇਟੀ ਦੇ ਬਜਟ ਦੇ ਅਨੁਕੂਲ ਨਹੀਂ ਹੈ। ਇਨ੍ਹਾਂ ਸੇਵਾਵਾਂ ਨੂੰ ਜਾਰੀ ਰੱਖਣ ਲਈ ਸ਼ਹਿਰ ਵਾਸੀਆਂ ਦੇ ਪੂਰਨ ਸਹਿਯੋਗ ਦੀ ਲੋੜ ਹੈ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਕਰਮਜੀਤ ਸਿੰਘ ਸੋਢੀ, ਜਸਵਿੰਦਰ ਸਿੰਘ, ਕੁਲਦੀਪ ਸਿੰਘ ਆਦਿ ਹਾਜ਼ਰ ਸਨ।
ਸਰਕਾਰਾਂ ਦੇ ਕੰਮ ਹੁਣ ਸਮਾਜ ਸੇਵੀ ਸੰਸਥਾਵਾਂ ਕਰਨਗੀਆਂਥਾਂਦੀ ਸਰਕਾਰਾਂ ਦੇ ਵਿਕਾਸ ਕਾਰਜਾਂ ਦੇ ਦਾਅਵੇ ਨਿਕਲੇ ਖੋਖਲੇ ਖਾਲਸਾ
