ਹੁਸ਼ਿਆਰਪੁਰ (ਦਲਜੀਤ ਅਜਨੋਹਾ):- ਪਿੰਡ ਬਜਵਾੜਾ ਕਲਾਂ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਛਾਉਣੀ ਨਿਹੰਗ ਸਿੰਘਾਂ ਵਿਖੇ ਜਗਤ ਗੁਰੂ, ਪਹਿਲੀ ਪਾਤਸ਼ਾਹੀ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਨੂੰ ਮਹਾਨ ਗੁਰਮਤਿ ਸਮਾਗਮ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ ਜਥੇਬੰਦੀ ਵੱਲੋਂ ਸਮੂਹ ਸਾਧ ਸੰਗਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ, ਮੁੱਖ ਸੇਵਾਦਾਰ ਤਰਨਾ ਦਲ ਬਜਵਾੜਾ ਕਲਾਂ ਅਤੇ ਮੁਖੀ ਸਾਹਿਬਜ਼ਾਦਾ ਬਾਬਾ ਫਤਹਿ ਸਿੰਘ ਜੀ ਛਾਉਣੀ ਨਿਹੰਗ ਸਿੰਘਾਂ, ਤਰਨਾ ਦਲ ਬਜਵਾੜਾ ਕਲਾਂ, ਹੈੱਡ ਆਫਿਸ ਬਜਵਾੜਾ ਕਲਾਂ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬਾ ਰਾਜਵੀਰ ਸਿੰਘ ਹੁਸ਼ਿਆਰਪੁਰ ਨੇ ਦੱਸਿਆ ਕਿ 24 ਨਵੰਬਰ ਨੂੰ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿੱਚ ਸਿੰਘ ਸਾਹਿਬ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਤਰਨਾ ਦਲ ਬਜਵਾੜਾ ਕਲਾਂ, ਭਾਈ ਨਰੇਸ਼ ਸਿੰਘ ਹੈੱਡ ਗ੍ਰੰਥੀ ਬਜਵਾੜਾ ਕਲਾਂ, ਭਾਈ ਜਤਿੰਦਰ ਸਿੰਘ ਪਿੱਪਲੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਜਲੰਧਰ ਵਾਲੇ ਅਤੇ ਭਾਈ ਸਿਮਰਨਜੀਤ ਸਿੰਘ ਤੇ ਭਾਈ ਬਲਜੋਤ ਸਿੰਘ ਚੱਬਵਾਲ ਦਾ ਕਵੀਸ਼ਰੀ ਜਥਾ ਕਥਾ, ਕੀਰਤਨ ਅਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

ਇਸ ਮੌਕੇ ਚਾਹ-ਪਕੌੜੇ ਅਤੇ ਗੁਰੂ ਜੀ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ।