ਖਰੜ, 22 ਨਵੰਬਰ:- ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ, ਸਨੀ ਐਨਕਲੇਵ ਖਰੜ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ਹਿਰ ਵਿੱਚੋਂ ਲੰਘਿਆ। ਇਸ ਦੌਰਾਨ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਰਧਾ ਨਾਲ ਸ਼ਮੂਲੀਅਤ ਕੀਤੀ।

ਨਗਰ ਕੀਰਤਨ ਵਿੱਚ ਕਲਗੀਧਰ ਅਖਾੜਾ ਸ੍ਰੀ ਫਤਿਹਗੜ੍ਹ ਸਾਹਿਬ ਦੀ ਗਤਕਾ ਟੀਮ ਨੇ ਆਪਣੇ ਜੌਹਰ ਦਿਖਾਏ। ਵੱਖ-ਵੱਖ ਥਾਵਾਂ ’ਤੇ ਸੰਗਤਾਂ ਵੱਲੋਂ ਲੱਡੂ, ਚਾਹ ਅਤੇ ਬ੍ਰੈੱਡ ਪਕੌੜਿਆਂ ਦੇ ਲੰਗਰ ਲਗਾਏ ਗਏ ਅਤੇ ਸਵਾਗਤੀ ਗੇਟ ਸਜਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਅਮਰੀਕ ਸਿੰਘ ਹੈਪੀ ਅਤੇ ਅਕਾਲੀ ਆਗੂ ਰਜਨੀ ਕਪੂਰ ਤੇ ਗਰੀਸ਼ ਕਪੂਰ ਵੱਲੋਂ ਸਨੀ ਐਨਕਲੇਵ ਗੇਟ ਵਿਖੇ ਪੰਜ ਪਿਆਰਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਮੁੱਖ ਸੇਵਾਦਾਰ ਰਜਿੰਦਰ ਸਿੰਘ ਬੱਬੂ, ਪ੍ਰੇਮ ਸਿੰਘ ਮਲੋਆ, ਭਗਵੰਤ ਸਿੰਘ, ਮਲਕੀਤ ਸਿੰਘ, ਅਰਵਿੰਦਰ ਪਾਲ ਸਿੰਘ, ਮੁਕੰਦ ਸਿੰਘ, ਰਜਿੰਦਰ ਸਿੰਘ ਖਰਬੰਦਾ ਅਤੇ ਸੁਖਵਿੰਦਰ ਸਿੰਘ ਖਾਲਸਾ ਸਮੇਤ ਹੋਰ ਸੰਗਤਾਂ ਹਾਜ਼ਰ ਸਨ।