ਜਲੰਧਰ:- ਜ਼ਿਲ੍ਹਾ ਜਲੰਧਰ ਦੇ ਪਿੰਡ ਡਰੋਲੀ ਕਲਾਂ ਦੇ ਗੁਰਦਵਾਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਮਹੀਨੇ ਵੀ ਸੰਗਰਾਂਦ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਪਹਿਲਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਆਪਣੀ ਆਪਣੀ ਸ਼ੁਭ ਮਨੋਕਾਮਨਾਵਾਂ ਪੂਰੀਆਂ ਹੋਣ ਉਪਰੰਤ ਗੁਰੂ ਘਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਸਨ। ਉਨ੍ਹਾਂ ਲੜੀਵਾਰ ਸ਼੍ਰੀ ਅਖੰਡ ਪਾਠ ਸਾਹਿਬ ਜਿੰਦੇ ਭੋਗ ਪਾਏ ਗਏ।
ਉਪਰੰਤ ਪੰਥ ਦੇ ਪ੍ਰਮੁੱਖ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਤੇ ਗੁਰਦਵਾਰਾ ਕਮੇਟੀ ਵਲੋਂ ਗੁਰੂ ਘਰ ਦੀ ਰਸਮਾਂ ਮੁਤਾਬਕ ਸ਼੍ਰੀ ਅਖੰਡ ਪਾਠ ਸਾਹਿਬ ਕਰਵਾਉਣ ਵਾਲੇ ਪਰਿਵਾਰਾਂ ਦੇ ਮੈਂਬਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇਂ ਸਨਮਾਨਿਤ ਕੀਤਾ ਗੀਤਾ। ਇਸ ਮੌਕੇ ਪ੍ਰਬੰਧਕਾਂ ਵਲੋ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਜੀ ਦੀ ਅਗਵਾਈ ਵਿੱਚ ਪ੍ਰਵਾਸੀ ਭਾਰਤੀ ਤੇ ਸਮਾਜ ਸੇਵੀ ਜਤਿੰਦਰ ਜੇ ਮਿਨਹਾਸ ਹੋਰਾਂ ਦੇ ਸਹਿਯੋਗ ਨਾਲ ਮੁਫ਼ਤ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ।
ਜਿਸ ਵਿਚ ਵੱਖ ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਵਲੋਂ ਇਲਾਕੇ ਦੇ ਜਰੂਰਤ ਮੰਦ ਮਰੀਜਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁੱਖ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇਂ ਵਿਸੇਸ ਤੌਰ ਤੇ ਸੀਨੀਅਰ ਪੱਤਰਕਾਰ ਦਲਜੀਤ ਅਜਨੋਹਾ ਵਲੋਂ ਗੁਰਦੁਆਰਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਹੋਰਾਂ ਨਾਲ ਗੁਰੂ ਘਰ ਦੇ ਇਤਹਾਸ ਤੇ ਕਮੇਟੀ ਵਲੋਂ ਸਮੇਂ ਸਮੇ ਤੇ ਕਿਤੇ ਜਾ ਰਹੇ ਜਨ ਹਿਤ ਕਾਰਜਾਂ ਸਬੰਧੀ ਕੀਤੀ ਵਿਸ਼ੇਸ਼ ਗੱਲਬਾਤ।
ਜਿਸ ਦੌਰਾਨ ਉਨ੍ਹਾਂ ਦੱਸਿਆ ਕੇ ਗੁਰੂ ਘਰ ਕਮੇਟੀ ਵਲੋਂ ਇਲਾਕੇ ਦੇ ਗ਼ਰੀਬ ਤੇ ਜਰੂਰਤ ਮੰਦ ਲੋਕਾਂ ਦੀ ਸਮੇ ਸਮੇ ਤੇ ਸਹਾਇਤਾ ਕੀਤੀ ਜਾਂਦੀ ਰਹਿੰਦੀ ਹੈ ਮੈਡੀਕਲ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਅੱਗੇ ਦੱਸਿਆ ਕੇ ਇਲਾਕੇ ਦੇ ਪਿੰਡਾਂ ਦੇ ਗਰੀਬ ਲੋਕਾਂ ਨੂੰ ਇਲਾਜ ਲਈ ਹਸਪਤਾਲ ਜਾਣ ਲਈ ਗੱਡੀ ਦੀ ਬਹੁਤ ਦਿੱਕਤ ਹੁੰਦੀ ਸੀ। ਜਿਸ ਨੂੰ ਦੇਖਦਿਆਂ ਗੁਰੂ ਘਰ ਕਮੇਟੀ ਵਲੋਂ ਐਂਬੂਲੈਂਸ ਉਨ੍ਹਾਂ ਲੋਕਾਂ ਬਹੁਤ ਹੀ ਘੱਟ ਖਰਚ ਤੇ ਮੁੱਹਈਆ ਕਰਵਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕੇ ਕਿਸੇ ਵੀ ਵਿਆਕਤੀ ਦੀ ਮੌਤ ਉਪਰੰਤ ਉਸਦੀ ਲਾਸ਼ ਸ਼ਮਸ਼ਾਨ ਘਾਟ ਤੱਕ ਲੈਅ ਕੇ ਜਾਣ ਲਈ ਗੱਡੀ ਮੁਫ਼ਤ ਮੁੱਹਈਆ ਕਰਵਾਈ ਜਾਂਦੀ ਹੈ। ਉਨ੍ਹਾਂ ਮਜੂਦਾ ਸਮੇਂ ਤੇ ਚਿੰਤਾ ਕਰਦਿਆ ਕਿਹਾ ਕਿ ਅੱਜ ਦੇ ਸਮੇ ਵਿੱਚ ਬਹੁਤ ਸਾਰੇ ਸਿੱਖ ਪਰਿਵਾਰਾਂ ਦੇ ਬੱਚੇ ਸਿੱਖ ਧਰਮ ਤੋਂ ਦੂਰ ਹੁੰਦੇ ਜਾਂਦੇ ਇਹ ਚਿੰਤਾ ਦੀ ਵਿਸ਼ਾ ਹੈ ਤੇ ਗੁਰਦਵਾਰਾ ਸ਼ਹੀਦ ਬਾਬਾ ਮੱਤੀ ਜੀ ਕਮੇਟੀ ਵਲੋਂ ਸਮੇਂ ਸਮੇ ਤੇ ਸਿੱਖ ਧਰਮ, ਬਾਣੀ ਤੇ ਬਾਣੇ ਦੇ ਨਾਲ ਜੁੜਨ ਲਈ ਨੌਜਵਾਨ ਨੂੰ ਪ੍ਰੇਰਿਤ ਕੀਤਾ ਜਾਂਦਾ ਹੈ। ਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾਂਦੇ ਹਨ। ਬੱਚਿਆਂ ਨੂੰ ਸਿੱਖ ਧਰਮ ਨਾਲ ਜੋੜਨ ਲਈ ਇਤਿਹਾਸ ਵਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਜਿਸ ਲਈ ਸਮੇ ਸਮੇ ਤੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।
ਗੁਰਦਵਾਰਾ ਸ਼ਹੀਦ ਬਾਬਾ ਮੱਤੀ ਸਾਹਿਬ ਕਮੇਟੀ ਵਲੋਂ ਸਮੇ ਸਮੇਂ ਤੇ ਜਨ ਹਿੱਤ ਦੇ ਕਾਰਜ ਕੀਤੇ ਜਾਂਦੇ ਰਹਿੰਦੇ ਹਨਜਥੇਦਾਰ ਮਨੋਹਰ ਸਿੰਘ ਪ੍ਰਧਾਨ
