ਹਰੋਲੀ/ਊਨਾ, 27 ਅਕਤੂਬਰ (ਰਾਜਵੀਰ ਚੋਪੜਾ):- ਅੱਜ ਮਿਤੀ 27-10-2026 ਨੂੰ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਦਸਮੇਸ਼ ਪਬਲਿਕ ਸਕੂਲ, ਗੁਰਪਲਾਹ ਸਾਹਿਬ, ਊਨਾ, ਹਿਮਾਚਲ ਪ੍ਰਦੇਸ਼ ਵਿਖੇ ਕਰਵਾਇਆ ਗਿਆ।
ਧੰਨੁ ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ ॥
ਪੂਰੀ ਹੋਈ ਕਰਾਮਾਤਿ ਆਪਿ ਸਿਰਜਣਹਾਰੈ ਧਾਰਿਆ ॥
ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਸੰਗਤੀ ਰੂਪ ਵਿੱਚ ਸ੍ਰੀ ਜਪੁਜੀ ਸਾਹਿਬ ਦੀ ਪਾਵਨ ਬਾਣੀ ਦਾ ਜਾਪ ਕੀਤਾ। ਉਪਰੰਤ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰੀ। ਅੰਤ ਵਿੱਚ ਭਾਈ ਗੁਰਲਾਭ ਸਿੰਘ, ਧਾਰਮਿਕ ਅਧਿਆਪਕ ਵੱਲੋਂ ਅੱਜ ਦੇ ਦਿਹਾੜੇ ਦਾ ਇਤਿਹਾਸ ਸਰਵਣ ਕਰਵਾਇਆ ਗਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਪ੍ਰਿੰਸੀਪਲ ਦਲਵਿੰਦਰ ਕੌਰ ਅਤੇ ਸਮੂਹ ਸਟਾਫ ਨੇ ਹਾਜ਼ਰੀ ਭਰੀ।
