ਐਸ ਏ ਐਸ ਨਗਰ, 27 ਦਸੰਬਰ – ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿੱਚ ਸੱਚਖੰਡ ਵਾਸੀ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀਵਾਲੇ ਅਤੇ ਕਾਰ ਸੇਵਾਦੇ ਪੁੰਜ ਸੱਚਖੰਡ ਵਾਸੀ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਮਿੱਠੀ ਅਤੇ ਨਿੱਘੀ ਯਾਦ ਵਿੱਚ ਗੁਰਮਤਿ ਸਮਾਗਮ 1 ਜਨਵਰੀ ਨੂੰ ਵੱਡੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਗੁਰਮਤਿ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜਥੇ, ਇੰਟਰਨੈਸ਼ਨਲ ਪੰਥਕ ਢਾੜੀ ਜਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਪ ਸੁਣਾਕੇ ਨਿਹਾਲ ਕਰਨਗੇ। ਗੁਰੂ ਕਾਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।
ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਅਤੇ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ 1 ਜਨਵਰੀ ਨੂੰ
