ਫਗਵਾੜਾ/ਹੁਸ਼ਿਆਰਪੁਰ:- ਜ਼ਿਲ੍ਹਾ ਜਲੰਧਰ ਦੇ ਪਿੰਡ ਪੰਡਵਾ ਦੀ ਕੁਟਈ ਤਪ ਅਸਥਾਨ ਨਿਰਮਲ ਕੁਟੀਆ ਛੰਭਵਾਲੀ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨਵੰਬਰ ਨੂੰ ਸੰਤ ਗੁਰਚਰਨ ਸਿੰਘ ਜੀ ਦੀ ਅਗਵਾਈ ਵਿੱਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਪ੍ਰੇਮ ਤੇ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਸੰਬਧੀ ਜਾਣਕਾਰੀ ਦਿੰਦਿਆਂ ਸੰਤ ਗੁਰਚਰਨ ਸਿੰਘ ਜਿੰਨੇ ਦੱਸਿਆ ਕੇਨਿਸ ਮੌਕੇ ਸੰਤ ਬਾਬਾ ਹਰਜੀਤ ਸਿੰਘ ਜੀ ਮੰਡੀ ਗੋਬਿੰਦਗੜ੍ਹ ਵਾਲੇ,ਸੰਤ ਜਤਿੰਦਰ ਸਿੰਘ ਖਾਲਸਾ ਢੱਡਿਆਂ ਵਾਲੇ, ਭਾਈ ਬੂਟਾ ਸਿੰਘ ਘੁੜਕਾਂ ਵਾਲੇ ਤੇ ਸੰਤ ਗੁਰਲਾਲ ਸਿੰਘ ਪੰਡਵਾ ਵਾਲੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਨਿਹਾਲ ਕਰਨਗੇ ਤੇ ਸੰਗਤਾਂ ਨੂੰ ਬਾਬਾ ਜੀ ਦਾ ਲੰਗਰ ਅਟੁੱਟ ਵਰਤਾਇਆ ਜਾਵੇਗਾ।
ਸ਼੍ਰੀ ਗੁਰੂ ਨਾਨਕ ਦੇਵ ਜੀਂ ਦੇ ਪ੍ਰਕਾਸ਼ ਪੁਰਬ ਨੂੰ ਅਰਪਿਤ ਗੁਰਮਿਤ ਸਮਾਗਮ 16 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈਸੰਤ ਗੁਰਚਰਨ ਸਿੰਘ ਪੰਡਵਾ
