ਹੁਸ਼ਿਆਰਪੁਰ- ਸਾਬਕਾ ਸਾਂਸਦ ਅਵਿਨਾਸ਼ ਰਾਏ ਖ਼ੰਨਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 556ਵੀਂ ਜਨਮ ਜੰਤੀ ਦੇ ਮੌਕੇ 'ਤੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਖ਼ੰਨਾ ਨੇ ਦੇਸ਼ਵਾਸੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ 5 ਨਵੰਬਰ ਗੁਰੁ ਨਾਨਕ ਜਯੰਤੀ ਮੌਕੇ ਗੁਰੂ ਪਰਬ  ਸ਼ਰਧਾਪੂਰਵਕ ਮਨਾਇਆ ਜਾਂਦਾ ਹੈ, ਇਹ ਹਿੰਦੂਆਂ ਅਤੇ ਸਿੱਖਾਂ ਦਾ ਸਾਂਝਾ ਤਿਉਹਾਰ ਹੈ। 
ਇਸ ਤਿਉਹਾਰ ਨੂੰ ਪ੍ਰਕਾਸ਼ ਪਰਬ ਦੇ ਰੂਪ ਵਿੱਚ ਵੀ ਮਨਾਇਆ ਜਾਂਦਾ ਹੈ। ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀਆਂ ਉਦਾਸੀਆਂ ਦੇ ਸਮੇਂ ਪੂਰੀ ਦੁਨੀਆ ਨੂੰ ਸਮਰਸਤਾ ਦਾ ਪਾਠ ਪੜ੍ਹਾਇਆ ਅਤੇ ਦੁਨੀਆ ਨੂੰ ਅਕਾਲ ਪੁਰਖ ਪਰਮ ਪਿਤਾ ਪਰਮਾਤਮਾ ਨਾਲ ਜੋੜਿਆ। 
ਖ਼ੰਨਾ ਨੇ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਅਸੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਅਨੁਸਰਨ ਕਰਦਿਆਂ ਆਪਣੇ ਮਨੁੱਖੀ ਜੀਵਨ ਨੂੰ ਸਫਲ ਬਣਾਈਏ। ਇਸ ਮੌਕੇ ਤੇ ਖ਼ੰਨਾ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਨ ਕਰਦੇ ਹੋਏ ਸਮਾਜ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਅਪੀਲ ਕੀਤੀ।