ਹੁਸ਼ਿਆਰਪੁਰ- ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਪੋਸਟਰ ਅਤੇ ਫਲੈਕਸ ਡੇਰਾ ਸੰਤ ਸੀਤਲ ਦਾਸ ਬੋਹਣ ਵਿਖੇ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਚੇਅਰਮੈਨ ਸੰਤ ਸਰਵਣ ਦਾਸ ਜੀ ਵਲੋੰ ਸੰਤਾਂ ਮਹਾਂਪੁਰਸ਼ਾਂ ਅਤੇ ਭਾਰੀ ਗਿਣਤੀ ਵਿੱਚ ਹਾਜਰ ਸੰਗਤਾਂ ਦੀ ਹਾਜਰੀ ਵਿੱਚ ਜਾਰੀ ਕੀਤੇ। ਸੰਤ ਸਰਵਣ ਦਾਸ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਸੰਗਤਾਂ ਵੱਡੀ ਗਿਣਤੀ ਵਿੱਚ ਜਲੰਧਰ ਰੇਲਵੇ ਸਟੇਸ਼ਨ ਤੋਂ ਹਰਿਦੁਆਰ ਲਈ 4 ਅਪ੍ਰੈਲ ਦਿਨ ਸ਼ੁਕਰਵਾਰ ਨੂੰ ਆਰੰਭ ਹੋਣ ਵਾਲੀ ਸ਼ੋਭਾ ਯਾਤਰਾ ਵਿਚ ਹੁੰਮ ਹੁਮਾਕੇ ਸ਼ਾਮਲ ਹੋਣ , ਸ਼ੋਭਾ ਯਾਤਰਾ ਨਾਲ ਜਾਣ ਵਾਲੀਆਂ ਸੰਗਤਾਂ ਲਈ ਸਪੈਸ਼ਲ ਰੇਲ ਗੱਡੀ ਰੇਲਵੇ ਸਟੇਸ਼ਨ ਜਲੰਧਰ ਤੋਂ ਕਰੀਬ 1 ਵਜੇ ਚੱਲੇਗੀ।
ਇਸ ਸਬੰਧੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਸੰਤ ਨਿਰਮਲ ਦਾਸ ਬਾਬੇਜੌੜੇ , ਸੰਤ ਇੰਦਰ ਦਾਸ ਸੇਖੈ ਜਨਰਲ ਸਕੱਤਰ ਨੇ ਦੱਸਿਆ ਕਿ ਸੜਕੀ ਆਵਾਜਾਈ ਦੇ ਪ੍ਰਭਾਵਤ ਹੋਣ ਕਾਰਨ ਸੰਗਤਾਂ ਦੀ ਵਧੇਰੇ ਸੁਵਿਧਾ ਅਤੇ ਭਾਰੀ ਮੰਗ ਨੂੰ ਦੇਖਦਿਆਂ ਇਸ ਵਾਰ ਸੁਸਾਇਟੀ ਵਲੋੰ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਜੋ ਕਿ 4 ਅਪ੍ਰੈਲ 2025 ਦਿਨ ਸ਼ੁਕਰਵਾਰ ਰੇਲਵੇ ਸਟੇਸ਼ਨ ਜਲੰਧਰ ਤੋਂ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗੀ ਦੇ ਲਈ ਸਪੈਸ਼ਲ ਰੇਲ ਗੱਡੀ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਕਿ ਜਲੰਧਰ ਤੋਂ ਚੱਲਕੇ ਫਗਵਾੜਾ, ਫਿਲੌਰ , ਲੁਧਿਆਣਾ, ਅੰਬਾਲਾ,ਸਹਾਰਨਪੁਰ ਅਤੇ ਵੱਖ ਵੱਖ ਸਟੇਸ਼ਨਾਂ ਤੇ ਰੁਕਣ ਤੋਂ ਬਾਅਦ ਨਿਰਮਲਾ ਛਾਉਣੀ ਆਸ਼ਰਮ ਹਰਿਦੁਆਰ ਪਹੁੰਚੇਗੀ।
ਓਨਾਂ ਦੱਸਿਆ ਕਿ 5 ਅਪ੍ਰੈਲ ਨੂੰ ਗੁਰੂ ਰਵਿਦਾਸ ਆਸ਼ਰਮ ਹਰਿਦੁਆਰ ਦੇ ਵੱਖ ਵੱਖ ਬਜਾਰਾਂ ਵਿਚੋਂ ਹੌਂਕੇ ਪੈਦਲ ਸ਼ੋਭਾ ਯਾਤਰਾ ਸ੍ਰੀ ਰਵਿਦਾਸ ਮੰਦਿਰ ਹਰਿ ਕੀ ਪਉੜੀ ਹਰਿਦੁਆਰ ਤੱਕ ਹੋਵੇਗੀ। ਸੰਤਾਂ ਮਹਾਂਪੁਰਸ਼ਾਂ ਨੇ ਦੱਸਿਆ ਕਿ 6 ਅਪ੍ਰੈਲ ਨੂੰ ਸ੍ਰੀ ਆਖੰਡ ਪਾਠ ਦੇ ਭੋਗ ਤੋਂ ਉਪਰੰਤ ਕੀਰਤਨ ਦੇ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਰਾਗੀ ਜਥੇ, ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਅਤੇ ਹੋਰ ਵੱਖ ਵੱਖ ਸੰਪਰਦਾਵਾਂ ਦੇ ਸੰਤ ਮਹਾਂਪੁਰਸ਼ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨਾਂ ਸੰਗਤਾਂ ਨੂੰ ਬੇਨਤੀ ਕੀਤੀ ਕਿ 4 ਅਪ੍ਰੈਲ ਨੂੰ ਦੁਪਿਹਰ 12 ਵਜੇ ਰੇਲਵੇ ਸਟੇਸ਼ਨ ਜਲੰਧਰ ਪਹੁੰਚਣ ਦੀ ਕ੍ਰਿਪਾਲਤਾ ਕਰਨ ਜੀ।
ਇਸ ਮੌਕੇ ਸੀਨੀ.ਮੀਤ ਪ੍ਰਧਾਨ ਸੰਤ ਸਰਵਣ ਦਾਸ ਸਲੇਮਟਾਵਰੀ,ਮੀਤ ਪ੍ਰਧਾਨ ਸੰਤ ਬਲਵੰਤ ਸਿੰਘ ਡਿੰਗਰੀਆਂ, ਸੰਤ ਪਰਮਜੀਤ ਦਾਸ ਕੈਸ਼ੀਅਰ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸਟੇਜ ਸਕੱਤਰ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਦਾ ਭਲਾ ਆਸ਼ਰਮ ਨੰਦਾਚੌਰ, ਸੰਤ ਰਾਮ ਸੇਵਕ ਹਰੀਪੁਰ ਖਾਲਸਾ,ਸੰਤ ਕਿਰਪਾਲ ਦਾਸ ਭਾਰਟਾ, ਸੰਤ ਮਨਜੀਤ ਦਾਸ ਹਿਮਾਚਲ,ਸੰਤ ਕੁਲਦੀਪ ਦਾਸ ਬਸੀ ਮਰੂਫ, ਸੰਤ ਮਨਜੀਤ ਦਾਸ ਵਿਛੋਹੀ, ਸੰਤ ਬੀਬੀ ਕੁਲਦੀਪ ਕੌਰ ਮਹਿਨਾ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਸੰਤੋਖ ਦਾਸ ਸਾਹਰੀ, ਸੰਤ ਵਿਨੈ ਮੁਨੀ ਜੰਮੂ, ਸੰਤ ਸ਼ਿੰਗਾਰਾ ਦਾਸ ਭੋਗਪੁਰ,ਸੰਤ ਬਲਕਾਰ ਸਿੰਘ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਪ੍ਰਮੇਸ਼ਵਰੀ ਦਾਸ ਸੇਖੈ,ਲਵਪ੍ਰੀਤ ਬੋਹਣ, ਗਿਆਨੀ ਰਵਿੰਦਰ ਸਿੰਘ ਹਰਮੋਏ ਵੀ ਹਾਜਰ ਸਨ।
ਗੁਰੂ ਰਵਿਦਾਸ ਸਾਧੂ ਸੰਪਰਦਾਇ ਵਲੋੰ ਇਤਿਹਾਸਕ ਬੇਗਮਪੁਰਾ ਦਮੜੀ ਸ਼ੋਭਾ ਯਾਤਰਾ ਦੇ ਪੋਸਟਰ ਫਲੈਕਸ ਕੀਤੇ ਜਾਰੀ
