ਚੰਡੀਗੜ੍ਹ, 15 ਮਈ:- ਹਰਿਆਣਾ ਸਰਕਾਰ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਸਮੇਤ ਸਾਰੇ ਮੰਤਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਵੱਖ-ਵੱਖ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀਆਂ ਲਈ ਜ਼ਿਲ੍ਹਾਵਾਰ ਵੰਡ ਦੇ ਹੁਕਮ ਜਾਰੀ ਕੀਤੇ ਹਨ।
ਮੁੱਖ ਸਕੱਤਰ ਦਫ਼ਤਰ ਵੱਲੋਂ ਜਾਰੀ ਇਸ ਸਬੰਧੀ ਇੱਕ ਸਰਕੂਲਰ ਅਨੁਸਾਰ, ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਗੁਰੂਗ੍ਰਾਮ ਅਤੇ ਸਿਰਸਾ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀਆਂ ਦੀ ਪ੍ਰਧਾਨਗੀ ਕਰਨਗੇ। ਇਸੇ ਤਰ੍ਹਾਂ ਊਰਜਾ ਮੰਤਰੀ ਸ੍ਰੀ ਅਨਿਲ ਵਿਜ ਯਮੁਨਾਨਗਰ ਜ਼ਿਲ੍ਹੇ ਦੀ, ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਕ੍ਰਿਸ਼ਨ ਲਾਲ ਪੰਵਾਰ ਪੰਚਕੂਲਾ ਅਤੇ ਕੁਰੂਕਸ਼ੇਤਰ ਜ਼ਿਲ੍ਹਿਆਂ ਦੀ, ਉਦਯੋਗ ਅਤੇ ਵਣਜ ਮੰਤਰੀ ਰਾਓ ਨਰਬੀਰ ਸਿੰਘ ਰੇਵਾੜੀ ਅਤੇ ਹਾਂਸੀ ਜ਼ਿਲ੍ਹਿਆਂ ਦੀ, ਸਿੱਖਿਆ ਮੰਤਰੀ ਸ੍ਰੀ ਮਹੀਪਾਲ ਢਾਂਡਾ ਪਲਵਲ ਅਤੇ ਸੋਨੀਪਤ ਜ਼ਿਲ੍ਹਿਆਂ ਦੀ, ਮਾਲ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ੍ਰੀ ਵਿਪੁਲ ਗੋਇਲ ਨੂਹ ਅਤੇ ਮਹਿੰਦਰਗੜ੍ਹ ਜ਼ਿਲ੍ਹਿਆਂ ਦੀ ਅਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਹਿਸਾਰ ਅਤੇ ਚਰਖੀ ਦਾਦਰੀ ਜ਼ਿਲ੍ਹਿਆਂ ਦੀ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀ ਦੀ ਪ੍ਰਧਾਨਗੀ ਕਰਨਗੇ।
ਇਸ ਤੋਂ ਇਲਾਵਾ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਕਰਨਾਲ ਅਤੇ ਕੈਥਲ, ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਪਾਨੀਪਤ ਅਤੇ ਝੱਜਰ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸ੍ਰੀ ਕ੍ਰਿਸ਼ਨ ਕੁਮਾਰ ਬੇਦੀ ਅੰਬਾਲਾ ਅਤੇ ਫਤਿਹਾਬਾਦ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼੍ਰੀਮਤੀ ਸ਼ਰੁਤੀ ਚੌਧਰੀ ਰੋਹਤਕ, ਸਿਹਤ ਮੰਤਰੀ ਸ਼੍ਰੀਮਤੀ ਆਰਤੀ ਸਿੰਘ ਰਾਓ ਫਰੀਦਾਬਾਦ, ਖੁਰਾਕ, ਨਾਗਰਿਕ ਸਪਲਾਈ ਅਤੇ ਖਪਤਕਾਰ ਮਾਮਲੇ ਰਾਜ ਮੰਤਰੀ ਸ੍ਰੀ ਰਾਜੇਸ਼ ਨਾਗਰ ਭਿਵਾਨੀ ਅਤੇ ਖੇਡ ਰਾਜ ਮੰਤਰੀ ਸ੍ਰੀ ਗੌਰਵ ਗੌਤਮ ਜੀਂਦ ਜ਼ਿਲ੍ਹੇ ਦੀ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀ ਦੀ ਪ੍ਰਧਾਨਗੀ ਕਰਨਗੇ।
ਹਰਿਆਣਾ ਸਰਕਾਰ ਨੇ ਜ਼ਿਲ੍ਹਾ ਲੋਕ ਸੰਪਰਕ ਅਤੇ ਕਸ਼ਟ ਨਿਵਾਰਣ ਕਮੇਟੀਆਂ ਲਈ ਮੰਤਰੀਆਂ ਦੀ ਜ਼ਿਲ੍ਹਾਵਾਰ ਵੰਡ ਕੀਤੀ ਜਾਰੀ
