ਚੰਡੀਗੜ੍ਹ, 22 ਨਵੰਬਰ - ਹਰਿਆਣਾ ਸਰਕਾਰ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਮੌਕੇ 'ਤੇ 25 ਨਵੰਬਰ, 2025 (ਮੰਗਲਵਾਰ) ਨੂੰ ਸੂਬੇ ਵਿੱਚ ਵੈਕਲਪਿਕ ਛੁੱਟੀ ਐਲਾਨ ਕੀਤੀ ਹੈ।
ਵਰਨਣਯੋਗ ਹੈ ਕਿ ਇਸ ਇਤਿਹਾਸਕ ਮੌਕੇ 'ਤੇ ਹਰਿਆਣਾ ਦੇ ਕੁਰੂਕਸ਼ੇਤਰ ਵਿੱਚ ਸ਼ਾਨਦਾਰ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਵਿਸ਼ੇਸ਼ ਪ੍ਰੋਗਰਾਮ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਗੌਰਵਮਈ ਮੌਜੂਦਗੀ ਨਿਰਧਾਰਿਤ ਹੈ, ਜੋ ਇਸ ਆਯੋਜਨ ਨੁੰ ਹੋਰ ਵੱਧ ਮਹਤੱਵਪੂਰਣ ਬਣਾਏਗੀ।
ਸਮਾਗਮ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਆਦਰਸ਼ਾਂ, ਉਨ੍ਹਾਂ ਦੀ ਸ਼ਹਾਦਤ ਅਤੇ ਸਮਾਜ ਵਿੱਚ ਆਪਸੀ ਭਾਈਚਾਰੇ ਨੂੰ ਸਥਾਪਿਤ ਕਰਨ ਵਾਲੇ ਉਨ੍ਹਾਂ ਦੇ ਮਾਰਗਦਰਸ਼ਨ ਨੂੰ ਵਿਸ਼ੇਸ਼ ਰੂਪ ਨਾਲ ਯਾਦ ਕੀਤਾ ਜਾਵੇਗਾ।
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਤੇ ਹਰਿਆਣਾ ਵਿੱਚ ਰਹੇਗੀ ਵੈਕਲਪਿਕ ਛੁੱਟੀ
